ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਭਾਰਤ ਬੰਦ ਨੂੰ ਪੰਜਾਬ 'ਚ ਭਰਵਾ ਹੁੰਗਾਰਾ
Published : Dec 8, 2020, 10:53 am IST
Updated : Dec 8, 2020, 11:00 am IST
SHARE ARTICLE
Bharat Bandh, 8 December
Bharat Bandh, 8 December

ਬੱਸਾਂ ਦੀ ਆਵਾਜਾਈ ਵੀ ਠੱਪ ਦੇਖਣ ਨੂੰ ਮਿਲ ਰਹੀ ਹੈ ਅਤੇ ਬੱਸ ਸਟੈਂਡ 'ਚ ਪਨਬਸ ਅਤੇ ਨਿਜੀ ਬੱਸਾਂ ਬੰਦ ਦੇਖਣ ਨੂੰ ਮਿਲ ਰਹੀਆਂ ਹਨ।

ਨਵੀਂ ਦਿੱਲੀ- ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ 8 ਦਸੰਬਰ ਭਾਰਤ ਬੰਦ ਦਾ ਸੱਦਾ ਦਿਤਾ ਗਿਆ ਹੈ। ਜਿਸ ਨੂੰ ਸਮਰਥਨ ਦੇਣ ਦਾ ਪਹਿਲਾਂ ਹੀ ਕਈ ਵਰਗਾਂ ਵੱਲੋਂ ਐਲਾਨ ਕੀਤਾ ਗਿਆ ਸੀ।  ਹਾਲਾਂਕਿ ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸੇ ਨੂੰ ਵੀ ਬੰਦ 'ਚ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਲਗਪਗ ਸਾਰੇ ਵਿਰੋਧੀ ਦਲਾਂ ਵੱਲੋਂ ਭਾਰਤ ਬੰਦ ਨੂੰ ਸਮਰਥਨ ਦੇਣ ਅਤੇ ਕਈ ਜਥੇਬੰਦੀਆਂ ਦੇ ਕਿਸਾਨਾਂ ਦੇ ਸਮਰਥਨ 'ਚ ਸਮਾਨਾਂਤਰ ਪ੍ਰਦਰਸ਼ਨ ਕਰਨ ਦੇ ਐਲਾਨ ਤੋਂ ਬਾਅਦ ਕੇਂਦਰ ਨੇ ਐਡਵਾਇਜ਼ਰੀ ਜਾਰੀ ਕਰਦਿਆਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਆ ਵਧਾਉਣ ਤੇ ਸ਼ਾਂਤੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ। 

FARMER

ਪੰਜਾਬ 'ਚ ਭਾਰਤ ਬੰਦ ਨੂੰ ਵੱਖ ਵੱਖ ਜ਼ਿਲਿਆਂ ਵਿਚ ਇਸ ਤਰ੍ਹਾਂ ਸਮਰਥਨ ਮਿਲ ਰਿਹਾ----ਵੇਖੋ 

Bharat Bandh Protest

ਗੁਰਦਾਸਪੁਰ 'ਚ ਬੰਦ ਅਸਰ 
ਗੁਰਦਾਸਪੁਰ ਦੇ ਬਟਾਲਾ ਦੀ ਮੁੱਖ ਸਬਜ਼ੀ ਮੰਡੀ 'ਚ ਕੰਮਕਾਜ਼ ਬਿਲਕੁਲ ਬੰਦ ਰਿਹਾ ਅਤੇ ਆੜਤੀਆਂ ਦਾ ਕਹਿਣਾ ਹੈ ਕਿ ਅੱਜ ਦੇ ਬੰਦ ਦਾ ਸਮਰਥਨ ਦੇਣ ਦਾ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਸੀ। ਕਿਉਂਕਿ ਜੇਕਰ ਇਹ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਉਨ੍ਹਾਂ 'ਤੇ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਸਿੱਧਾ ਅਸਰ ਉਨ੍ਹਾਂ ਦੇ ਵਰਗ 'ਤੇ ਵੀ ਹੋਵੇਗਾ। ਇਸ ਦੇ ਨਾਲ ਹੀ ਬੱਸਾਂ ਦੀ ਆਵਾਜਾਈ ਵੀ ਠੱਪ ਦੇਖਣ ਨੂੰ ਮਿਲ ਰਹੀ ਹੈ ਅਤੇ ਬੱਸ ਸਟੈਂਡ 'ਚ ਪਨਬਸ ਅਤੇ ਨਿਜੀ ਬੱਸਾਂ ਬੰਦ ਦੇਖਣ ਨੂੰ ਮਿਲ ਰਹੀਆਂ ਹਨ।

gurdaspur

ਲੁਧਿਆਣਾ ਵਿਚ ਦਾ ਭਾਰੀ ਅਸਰ
ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦਾ ਲੁਧਿਆਣਾ ਵਿਚ ਅਸਰ ਵੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਤਕਰੀਬਨ ਸਾਰੇ ਬਾਜ਼ਾਰ ਬੰਦ ਹਨ। ਜਦਕਿ ਸੜਕਾਂ ਤੇ ਵੀ ਆਵਾਜਾਈ ਘੱਟ ਨਜ਼ਰ ਆ ਰਹੀ ਹੈ ਬੰਦ ਦੇ ਮੱਦੇਨਜ਼ਰ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਾਰੇ ਮੁੱਖ ਚੌਂਕਾਂ ਤੇ ਪੁਲਿਸ  ਉੱਚ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ।

ludhiana

ਅੰਮ੍ਰਿਤਸਰ 'ਚ ਬੰਦ ਦਾ ਅਸਰ
ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਅਸਰ ਅੰਮ੍ਰਿਤਸਰ ਵਿਚ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਦਾ ਬੱਸ ਅੱਡਾ ਸੁੰਨ ਪਿਆ ਹੈ ਤੇ ਸਥਾਨਕ ਹਾਲ ਗੇਟ ਦੇ ਬਾਹਰ ਭਾਰੀ ਪੁਲਿਸ ਤਾਇਨਾਤ ਹੈ।

asr

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement