
ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਭਾਰਤ ਬੰਦ ਲਈ ਹਰ ਵਰਗ ਕਰੇ ਸਹਿਯੋਗ : ਪ੍ਰਦੀਪ ਬੰਟੀ
ਚੰਡੀਗੜ੍ਹ, 7 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਲੋਕ ਇਨਸਾਫ਼ ਪਾਰਟੀ ਦੇ ਮੀਡੀਆ ਇੰਚਾਰਜ ਪ੍ਰਦੀਪ ਸਿੰਘ ਬੰਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਵਲੋਂ ਬਣਾਈ ਗਈ ਨੀਤੀ ਦਾ ਵਿਰੋਧ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਜਥੇਬੰਦੀਆਂ ਵਲੋਂ ਦਿਤੇ ਗਏ 8 ਦਿਸੰਬਰ ਭਾਰਤ ਬੰਦ ਦੇ ਸੱਦੇ ਲਈ ਸਹਿਯੋਗ ਦੇਣ ਅਤੇ ਕੇਂਦਰੀ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀ ਸੁਧਾਰ ਕਾਨੂੰਨ ਤਹਿਤ ਬਣਾਏ ਗਏ ਤਿੰਨੇ ਬਿਲ ਰੱਦ ਕੀਤੇ ਜਾਣ ਪ੍ਰਦੀਪ ਸਿੰਘ ਬੰਟੀ ਅੱਜ ਦੁੱਗਰੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ ਬੰਟੀ ਨੇ ਕਿਹਾ ਕਿ ਅੱਜ ਜਿੱਥੇ ਪੰਜਾਬ ਦੇ ਅਨੇਕਾਂ ਵਾਸੀ ਮੋਦੀ ਸਰਕਾਰ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਵਲੋਂ ਬਣਾਏ ਗਏ। ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਨੂੰ ਘੇਰਾ ਪਾਈ ਬੈਠੇ ਹਨ। ਉਥੇ ਪੰਜਾਬ ਤੋਂ ਦਿੱਲੀ ਦੇ ਧਰਨੇ ਵਿੱ ਸ਼ਾਮਲ ਨਾ ਹੋ ਸਕਣ ਵਾਲੇ ਪੰਜਾਬੀਆਂ ਨੂੰ ਚਾਹੀਦਾ ਹੈ ਕਿ ਦਿੱਲੀ ਧਰਨੇ ਦੀਆ ਅਗਵਾਈ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਐਲਾਨੇ ਗਏ ਭਾਰਤ ਬੰਦ ਵਿੱਚ ਸਾਨੂੰ ਸਾਰੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਬੰਟੀ ਨੇ ਪੰਜਾਬ ਦੇ ਉਦਯੋਗਪਤੀਆਂ, ਦੁਕਾਨਦਾਰਾਂ, ਵੱਖ-ਵੱਖ ਸਮਾਜਕ, ਧਾਰਮਕ ਅਤੇ ਰਾਜਨੀਤਿਕ ਸੰਗਠਨਾਂ ਸਮਾਜ ਸੇਵੀ ਸੰਸਥਾਵਾਂ ਤੇ ਸਮੂਹ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ 8 ਦਸੰਬਰ ਦਿਨ ਮੰਗਲਵਾਰ ਨੂੰ ਸਵੇਰ ਤੋਂ ਲੈ ਕੇ ਸ਼ਾਮ ਤਕ ਅਪਣੀ ਫ਼ੈਕਟਰੀਆਂ ਦੁਕਾਨਾਂ ਅਤੇ ਕਾਰੋਬਾਰੀ ਧੰਦੇ ਬੰਦ ਰੱਖਦੇ ਹੋਏ ਸੜਕਾਂ ਉਤੇ ਜ਼ੋਰਦਾਰ ਪ੍ਰਦਰਸ਼ਨ ਕਰਨ ਤਾਂ ਜੋ ਕੇਂਦਰ ਦੀ ਗੂੰਗੀ ਅਤੇ ਬੋਲੀ ਸਰਕਾਰ ਨੂੰ ਭਾਰਤ ਦੇਸ਼ ਦੇ ਕਿਸਾਨਾਂ ਦੇ ਵਿਰੁਧ ਜਾਰੀ ਕੀਤੇ ਗਏ। ਤਿੰਨ ਕਾਲੇ ਕਾਨੂੰਨਾਂ ਦੇ ਨਾਲ ਨਾਲ ਬਿਜਲੀ 2020, ਪਰਾਲੀ ਸਾੜਨ ਲਈ ਕੀਤੇ ਜਾਣ ਵਾਲੇ ਜੁਰਮਾਨੇ ਅਤੇ ਕਿਸਾਨਾਂ ਵਿਰੁਧ ਕੋਈ ਹੋਰ ਵੀ ਕਾਨੂੰਨ ਨਾ ਲਿਆ ਸਕੇ।
image