ਵਿਜੈ ਇੰਦਰ ਸਿੰਗਲਾ ਵੱਲੋਂ ਪੰਜ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ
Published : Dec 8, 2020, 5:49 pm IST
Updated : Dec 8, 2020, 5:49 pm IST
SHARE ARTICLE
Punjab renames five government schools after martyrs, Singla gives nod
Punjab renames five government schools after martyrs, Singla gives nod

ਦੇਸ਼ ਦੀ ਰਾਖੀ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦਾ ਸਮੂਹ ਰਾਸ਼ਟਰ ਰਿਣੀ ਹੈ - ਸਿੰਗਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਵਿੱਦਿਅਕ ਅਦਾਰਿਆਂ ਦਾ ਨਾਂ ਸ਼ਹੀਦਾਂ ਅਤੇ ਅਹਿਮ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖ ਕੇ ਉਨ੍ਹਾਂ ਨੂੰ ਮਾਣ ਸਤਿਕਾਰ ਦੇਣ ਦੀ ਨੀਤੀ ਤਹਿਤ ਸੂਬੇ ਦੇ ਪੰਜ ਸਕੂਲਾਂ ਨੂੰ ਸ਼ਹੀਦਾਂ ਦਾ ਨਾਮ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਕਾਰਜ ਨੂੰ ਅਮਲ ਵਿੱਚ ਲਿਆਉਣ ਸਬੰਧੀ ਪ੍ਰਵਾਨਗੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਦੇਸ਼ ਦੀ ਰਾਖੀ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦਾ ਸਮੂਹ ਰਾਸ਼ਟਰ ਰਿਣੀ ਹੈ।

Punjab Government Sri Mukatsar Sahib Punjab Government 

ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਈ ਰੱਖਣਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਇਸੇ ਨੀਤੀ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਦੋ ਸਰਕਾਰੀ ਸਕੂਲਾਂ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੋਟ ਜੈਮਲ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਅਖਵਾਨਾ ਦਾ ਨਾਮ ਬਦਲ ਕੇ ਕ੍ਰਮਵਾਰ ਸ਼ਹੀਦ ਮੇਹਰ ਸਿੰਘ ਵੀਰ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੋਟ ਜੈਮਲ ਸਿੰਘ ਅਤੇ ਸ਼ਹੀਦ ਮਨਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਅਖਵਾਨਾ ਰੱਖਣ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ।

ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ, ਚੂਸਲੇਵੜ (ਜ਼ਿਲ੍ਹਾ ਤਰਨ ਤਾਰਨ) ਦਾ ਨਾਮ ਸ਼ਹੀਦ ਨਾਇਕ ਕਰਮਜੀਤ ਸਿੰਘ ਸੈਨਾ ਮੈਡਲ ਸਰਕਾਰੀ ਹਾਈ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਲ ਰੋਡ, ਬਠਿੰਡਾ ਦਾ ਨਾਮ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਮਾਣਾ ਦਾ ਨਾਂ ਬਦਲ ਕੇ ਸ਼ਹੀਦ ਫ਼ਲਾਈਟ ਲੈਫ਼ਟੀਨੈਂਟ ਮੋਹਿਤ ਕੁਮਾਰ ਗਰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਸਿੰਗਲਾ ਨੇ ਦੱਸਿਆ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement