ਸੂਬੇ ਦੇ 872 ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਐਲਾਨ : ਪਰਗਟ ਸਿੰਘ 
Published : Dec 8, 2021, 3:42 pm IST
Updated : Dec 8, 2021, 3:42 pm IST
SHARE ARTICLE
Education Minister Pargat Singh
Education Minister Pargat Singh

ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ 

ਚੰਡੀਗੜ੍ਹ :  ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਜਾਰੀ ਪ੍ਰੈਸ ਵਿਚ ਕੀਤਾ ਗਿਆ।

Pargat SinghPargat Singh

ਪਰਗਟ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਟੈਬਲੇਟ ਦੇਣ ਲਈ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਟੈਬਲੇਟ ਦੇਣ ਲਈ ਚੁਣਿਆ ਗਿਆ ਹੈ। ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਹਾਈਟੈਕ ਬਣਾਉਣ ਦੇ ਉਦੇਸ਼ ਨਾਲ ਪ੍ਰਤੀ ਸਕੂਲ ਪੰਜ ਟੈਬਲੇਟ ਦਿਤੇ ਜਾ ਰਹੇ ਹਨ।

Pargat SinghPargat Singh

ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵਲੋਂ ਟੈਬਲੇਟਾਂ ਵਿੱਚ ਈ-ਕੰਟੈਂਟ ਨਾਲ ਸਬੰਧਿਤ ਐਪਜ਼ ਵੀ ਇੰਸਟਾਲ ਕਰਕੇ ਦਿਤੀਆਂ ਜਾ ਰਹੀਆਂ ਹਨ ਅਤੇ ਸਬੰਧਿਤ ਸਕੂਲਾਂ ਨੂੰ ਈ -ਕੰਟੈਂਟ ਚਾਲੂ ਹਾਲਤ ਵਿੱਚ ਰੱਖਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।

Pargat Singh hands appointment letters to newly recruited Assistant Professors & Librarians for Government CollegesPargat Singh hands appointment letters to newly recruited Assistant Professors & Librarians for Government Colleges

 ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਭਾਗ ਵਲੋਂ ਟੈਬਲੇਟ ਦੀ ਵੰਡ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਸਿੱਖਿਆ) ਨੂੰ ਸਟਾਕ ਦੀ ਜ਼ਿਲ੍ਹਾ ਪੱਧਰ 'ਤੇ ਪ੍ਰਾਪਤੀ, ਵੰਡ, ਰਿਕਾਰਡ ਅਤੇ ਸੁਰੱਖਿਆ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਆਪਣੇ ਅਧੀਨ ਪ੍ਰਾਪਤ ਸਟਾਕ ਦੀ ਕਾਰਜ ਸਮਰੱਥਾ ਦੀ ਜਾਂਚ ਕਰਨਗੇ।

Pargat Singh Pargat Singh

ਕਿਸੇ ਵੀ ਤਕਨੀਕੀ ਖਰਾਬੀ ਦੀ ਸੂਰਤ ਵਿੱਚ ਵਿਭਾਗ ਵੱਲੋਂ ਸਰਵਿਸ ਸੈਂਟਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।ਵਿਭਾਗ ਵਲੋਂ ਜਲਦੀ ਹੀ ਸਕੂਲਾਂ ਨੂੰ ਟੈਬਲੇਟ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement