ਬਾਦਲਾਂ ਨੇ ਪੰਜਾਬ ’ਚ ਮਾਫ਼ੀਆ ਰਾਜ ਪੈਦਾ ਕੀਤਾ ਤੇ ਕੈਪਟਨ ਨਾਲ ਮਿਲੀਭੁਗਤ ਨਾਲ ਜਾਰੀ ਰਖਿਆ : ਚੰਨੀ
Published : Dec 8, 2021, 10:24 am IST
Updated : Dec 8, 2021, 10:24 am IST
SHARE ARTICLE
CM Charnajit Singh Channi
CM Charnajit Singh Channi

'ਬਾਹਰੋਂ ਆ ਕੇ ਪੰਜਾਬੀਆਂ ਨੂੰ ਝੂਠੇ ਸਬਜ਼ਬਾਗ਼ ਵਿਖਾਉਣ ਵਾਲੇ ਅਸਲ ਵਿਚ ਦਿਲ ਦੇ ਕਾਲੇ ਬਹਿਰੂਪੀਏ'

ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਅਤੇ ਨਵੇਂ ਬੱਸ ਅੰਡੇ ਦਾ ਕੀਤਾ ਉਦਘਾਟਨ

ਫ਼ਾਜ਼ਿਲਕਾ  (ਕੁਲਦੀਪ ਸਿੰਘ ਸੰਧੂ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਾਜ਼ਿਲਕਾ ਜ਼ਿਲ੍ਹੇ ਵਿਚ 20.72 ਕਰੋੜ ਰੁਪਏ ਦੀ ਲਾਗਤ ਨਾਲ ਬਣੇ 100 ਬੈੱਡ ਦੇ ਜ਼ਿਲ੍ਹਾ ਹਸਪਤਾਲ ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਸ਼ਹੀਦ ਊਧਮ ਸਿੰਘ ਬੱਸ ਟਰਮੀਨਲ ਦਾ ਉਦਘਾਟਨ ਕੀਤਾ। 

Charanjit Singh Channi Charanjit Singh Channi

ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਆਖਿਆ ਕਿ ਬਾਦਲ ਪ੍ਰਵਾਰ ਨੇ ਰਾਜ ਵਿਚ ਮਾਫ਼ੀਆਂ ਰਾਜ ਪੈਦਾ ਕੀਤਾ ਸੀ, ਜਿਸ ਨੇ ਹਰ ਹੀਲਾ ਵਰਤ ਕੇ ਲੋਕਾਂ ਤੇ ਸਰਕਾਰੀ ਸੌਮਿਆਂ ਨੂੰ ਲੁੱਟਿਆ ਅਤੇ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਸਮੇਂ ਵੀ ਬਾਦਲ ਪ੍ਰਵਾਰ ਦੀ ਇਹ ਮਿਲੀਭੁਗਤ ਜਾਰੀ ਰਹੀ ਪਰ ਹੁਣ ਲੋਕਾਂ ਦੀ ਸਰਕਾਰ ਕਾਇਮ ਹੋਈ ਹੈ ਅਤੇ ਹਰ ਪ੍ਰਕਾਰ ਦੇ ਮਾਫ਼ੀਏ ਦਾ ਖ਼ਾਤਮਾ ਕੀਤਾ ਜਾ ਰਿਹਾ ਹੈ।

sukhbir badalsukhbir badal

ਇਸ ਦੇ ਨਾਲ ਹੀ ਕੇਜਰੀਵਾਲ ਅਤੇ ਬਾਹਰਲੇ ਸੂਬਿਆਂ ਤੋਂ ਆਈ ਉਨ੍ਹਾਂ ਦੀ ਟੋਲੀ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇੰਨ੍ਹਾਂ ਵਲੋਂ ਦਿੱਲੀ ਵਿਚ ਤਾਂ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਪਰ ਦਿਲ ਦੇ ਕਾਲੇ ਕੇਜਰੀਵਾਲ ਵਲੋਂ ਇਥੇ ਆ ਕੇ ਲੋਕਾਂ ਨੂੰ ਝੂਠੇ ਸਬਜ਼ਬਾਗ਼ ਵਿਖਾ ਕੇ ਗੁੰਮਰਾਹ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਪਰ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਦਾ ਭਰਮਾਊ ਪ੍ਰਚਾਰ ਤੋਂ ਪ੍ਰਭਾਵਤ ਨਹੀਂ ਹੋਣਗੇ ਅਤੇ ਪੰਜਾਬ ਦੀ ਵਾਗਡੋਰ ਪੰਜਾਬ ਦੇ ਲੋਕਾਂ ਦੇ ਹੱਥ ਵਿਚ ਹੀ ਰੱਖਣਗੇ। 

KejriwalKejriwal

 ਚੰਨੀ ਨੇ ਫ਼ਾਜ਼ਿਲਕਾ ਵਿਚ ਸਿਹਤ ਸਹੂਲਤਾਂ ਅਤੇ ਮੈਡੀਕਲ ਪੜ੍ਹਾਈ ਦੀ ਸੁਵਿਧਾ ਰਾਜ ਦੇ ਦੂਰ ਦਰਾਜ ਦੇ ਲੋਕਾਂ ਤਕ ਪਹੁੰਚਾਉਣ ਲਈ ਇੱਥੇ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਸਰਹੱਦੀ ਕਿਸਾਨਾਂ ਦੇ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਕਿਸਾਨਾਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇਵੇਗੀ ਜਿਨ੍ਹਾਂ ਨੇ ਜ਼ਮੀਨ ਦੀ ਕੀਮਤ ਅਦਾ ਕਰ ਦਿਤੀ ਹੈ।

Charanjit Singh ChanniCharanjit Singh Channi

ਕੁਦਰਤੀ ਆਫ਼ਤਾਂ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਜਲਦ ਅਦਾ ਕਰ ਦਿਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ ਹਲਕਾ ਇੰਚਾਰਰ ਚੌਧਰੀ ਸੰਦੀਪ ਜਾਖੜ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾ+ਨ ਦੀ ਪਰਵਾਹ ਨਾ ਕਰੇ ਬਿਨ੍ਹਾਂ ਬਹਾਦਰੀ ਨਾਲ ਇਸ ਨੌਜਵਾਨ ਨੇ ਹਮ+ਲਾਵਰ ਦਾ ਕੀਤਾ ਪਿੱਛਾ, ਮਹਿਲਾ ਕਮਿਸ਼ਨ ਨੇ ਕੈਮਰੇ....

10 Jun 2024 8:07 AM

Harjeet Grewal Interview :ਗਰੇਵਾਲ ਨੇ ਕੰਗਣਾ ਨੂੰ ਥੱਪੜ ਮਾਰਨ ਵਾਲੀ ਕੁੜੀ ਲਈ ਮੰਗੀ ਸਖ਼ਤ ਸਜ਼ਾ,ਕਿਹਾ, |

08 Jun 2024 4:48 PM

ਕੰਗਨਾ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ 'ਤੇ ਲੱਗੀਆਂ ਧਾਰਾਵਾਂ ਨਾਲ ਕਿੰਨਾ ਹੋਵੇਗਾ ਨੁਕਸਾਨ?

08 Jun 2024 3:26 PM

CRPF ਦੇ ਜਵਾਨਾਂ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਧਰਤੀ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਰੱਖਣ ਦਾ ਦਿੱਤਾ ਸੁਨੇਹਾ

08 Jun 2024 1:01 PM

ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ਕਾਰਨ ਵਾਤਾਵਰਣ 'ਤੇ ਮਾੜਾ ਅਸਰ ਪੈ ਰਿਹਾ : ਡਾ. ਬਲਕਾਰ ਸਿੰਘ

08 Jun 2024 12:20 PM
Advertisement