ਗੁਰਦਾਸਪੁਰ ’ਚ ਭੈਣ ਨੂੰ ਮਿਲ ਕੇ ਆ ਰਹੇ ਭਰਾ ਦੀ ਸੜਕ ਹਾਦਸੇ ’ਚ ਹੋਈ ਦਰਦਨਾਕ ਮੌਤ
Published : Dec 8, 2022, 3:37 pm IST
Updated : Dec 8, 2022, 3:37 pm IST
SHARE ARTICLE
A brother who was coming to meet his sister in Gurdaspur died painfully in a road accident
A brother who was coming to meet his sister in Gurdaspur died painfully in a road accident

ਟਰੈਕਟਰ ਦੇ ਮਗਰ ਲੱਗੀਆਂ ਤਵੀਆਂ ਉਸ ਦੇ ਪੇਟ ਵਿੱਚ ਵੱਜਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ

 

ਗੁਰਦਾਸਪੁਰ: ਪਿੰਡ ਤਲਵੰਡੀ ਵਿਰਕ ਤੋਂ ਆਪਣੀ ਭੈਣ ਨੂੰ ਮਿਲ ਕੇ ਘਰ ਵਾਪਿਸ ਆ ਰਹੇ ਗੁਰਦਾਸਪੁਰ ਦੇ ਪਿੰਡ ਧੁਪਸੜੀ ਦੇ ਰਹਿਣ ਵਾਲੇ ਨੌਜਵਾਨ ਹੀਰਾ ਚੰਦ ਦੀ ਧਾਰੀਵਾਲ ਦੇ ਪਿੰਡ ਪੀਰ ਦੀ ਸੈਨ ਬਾਈਪਾਸ ਨੇੜੇ ਟਰੈਕਟਰ ਦੀਆਂ ਤਵੀਆ ਨਾਲ ਵੱਜਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ।  ਇਲਾਜ਼ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਟਮ ਲਈ ਭੇਜ ਅਤੇ ਟਰੈਕਟਰ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਹੀਰਾ ਚੰਦ ਆਪਣੇ ਦੋਸਤ ਨਾਲ ਆਪਣੀ ਭੈਣ ਨੂੰ ਮਿਲਣ ਲਈ ਪਿੰਡ ਤਲਵੰਡੀ ਵਿਰਕ ਗਿਆ ਸੀ ਜਦੋਂ ਉਹ ਵਾਪਿਸ ਆ ਰਿਹਾ ਸੀ ਤਾਂ ਧਾਰੀਵਾਲ ਦੇ ਪਿੰਡ ਪੀਰ ਦੀ ਸੈਨ ਬਾਈਪਾਸ ਨੇੜੇ ਇਕ ਟ੍ਰੈਕਟਰ ਚਾਲਕ ਨੇ ਉਸ ਨੂੰ ਸਾਈਡ ਮਾਰ ਦਿੱਤੀ ਅਤੇ ਟਰੈਕਟਰ ਦੇ ਮਗਰ ਲੱਗੀਆਂ ਤਵੀਆਂ ਉਸ ਦੇ ਪੇਟ ਵਿੱਚ ਵੱਜਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਟਰੈਕਟਰ ਚਾਲਕ ਦੀ ਗਲਤੀ ਨਾਲ ਉਹਨਾਂ ਦੇ ਪੁੱਤਰ ਦੀ ਮੌਤ ਹੋਈ ਹੈ ਇਸ ਲਈ ਉਹਨਾਂ ਮੰਗ ਕੀਤੀ ਹੈ ਕਿ ਟਰੈਕਟਰ ਚਾਲਕ ਦੇ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਟਰੈਕਟਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟਰੈਕਟਰ ਚਾਲਕ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement