ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ, ਪੁਲਿਸ ਮੁਲਾਜ਼ਮ ਵੀ ਜ਼ਖ਼ਮੀ

By : GAGANDEEP

Published : Dec 8, 2022, 8:58 am IST
Updated : Dec 8, 2022, 8:58 am IST
SHARE ARTICLE
photo
photo

2 ਮਹੀਨਿਆਂ ਦੁਕਾਨਦਾਰ ਨੂੰ ਮਿਲ ਰਹੀਆਂ ਸਨ ਜਾਨੋਂ ਮਾਰਨ ਦੀਆਂ ਧਮਕੀਆਂ

 

ਜਲੰਧਰ : ਨਕੋਦਰ ਸਥਿਤ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਨਕੋਦਰ ਦੇ ਰਾਇਲ ਟਾਵਰ ਦੀ ਦੱਸੀ ਜਾ ਰਹੀ ਹੈ।

ਦੁਕਾਨਦਾਰ ਨੂੰ 2 ਮਹੀਨੇ ਪਹਿਲਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਧਮਕੀਆਂ ਮਿਲਣ ਤੋਂ ਬਾਅਦ ਸ਼ਿਕਾਇਤ ਕਰਨ 'ਤੇ ਦੁਕਾਨਦਾਰ ਨੂੰ ਸੁਰੱਖਿਆ ਵੀ ਦਿੱਤੀ ਗਈ। ਇਸ ਘਟਨਾ 'ਚ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਨੂੰ ਵੀ ਗੋਲੀ ਲੱਗੀ, ਜੋ ਜ਼ਖਮੀ ਹੈ, ਜਿਸ ਨੂੰ ਜਲੰਧਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦਾ ਕੱਪੜਿਆਂ ਦਾ ਕਾਰੋਬਾਰ ਕਾਫੀ ਚੰਗਾ ਸੀ ਅਤੇ ਉਸ ਦੀ ਦੁਕਾਨ ਵੀ ਕਾਫੀ ਮਸ਼ਹੂਰ ਸੀ। ਨੌਜਵਾਨ ਤੋਂ 30 ਲੱਖ ਦੀ ਫਿਰੌਤੀ ਮੰਗੀ ਜਾ ਰਹੀ ਸੀ, ਜਿਸ ਨੂੰ ਨਾ ਦੇਣ 'ਤੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement