ਕਸਟਮ ਵਿਭਾਗ ਦੀ ਵੱਡੀ ਕਾਰਵਾਈ: ਚੰਡੀਗੜ੍ਹ ਏਅਰਪੋਰਟ ’ਤੇ ਦੁਬਈ ਤੋਂ ਨਾਜਾਇਜ਼ ਢੰਗ ਨਾਲ ਲਿਆਂਦੇ ਸੋਨੇ ਸਮੇਤ ਯਾਤਰੀ ਕਾਬੂ
Published : Dec 8, 2022, 9:28 am IST
Updated : Dec 8, 2022, 9:28 am IST
SHARE ARTICLE
A major operation by the Customs Department: Passengers with gold illegally brought from Dubai arrested at Chandigarh Airport
A major operation by the Customs Department: Passengers with gold illegally brought from Dubai arrested at Chandigarh Airport

10 ਲੱਖ ਰੁਪਏ ਤੋਂ ਵੱਧ ਸੋਨੇ ਦੀ ਕੀਮਤ

 

ਮੁਹਾਲੀ: ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਨਾਜਾਇਜ਼ ਢੰਗ ਨਾਲ ਦੁਬਈ ਤੋਂ ਭਾਰਤ ਲਿਆਂਦਾ ਜਾ ਰਿਹਾ ਤਕਰੀਬਨ 187 ਗ੍ਰਾਮ ਸੋਨਾ ਜ਼ਬਤ ਕੀਤਾ ਹੈ। ਇਸ ਸੋਨੇ ਦੀ ਕੀਮਤ 10 ਲੱਖ ਰੁਪਏ ਤੋਂ ਵੱਧ ਬਣਦੀ ਹੈ। 

ਜਾਣਕਾਰੀ ਮੁਤਾਬਕ ਇੰਡੀਗੋ ਦੀ ਫਲਾਈਟ ਨੰਬਰ 6 ਈ-56 ਦੁਬਈ ਤੋਂ ਚੰਡੀਗੜ੍ਹ ਲਈ 14:50 'ਤੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਪਹੁੰਚੀ ਸੀ। ਪ੍ਰੋਫਾਈਲਿੰਗ ਅਤੇ ਗੁਪਤ ਸੂਚਨਾ ਦੇ ਆਧਾਰ 'ਤੇ ਕਸਟਮ ਅਧਿਕਾਰੀਆਂ ਨੇ ਇਕ ਯਾਤਰੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਟੇਪ ਰਾਹੀਂ ਸਾਮਾਨ ਦੀ ਟਰਾਲੀ 'ਤੇ ਚਿਪਕਾਏ ਸੋਨੇ ਦੇ ਟੁਕੜੇ ਬਰਾਮਦ ਹੋਏ। ਜਿਸ ਦੀ ਬਾਜ਼ਾਰੀ ਕੀਮਤ 10 ਲੱਖ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਕਸਟਮ ਅਧਿਕਾਰੀਆਂ ਵੱਲੋਂ ਬਰਾਮਦ ਸੋਨਾ ਜ਼ਬਤ ਕਰ ਲਿਆ ਗਿਆ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
 

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement