ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ 4 ਭੈਣਾਂ ਦੇ ਇਕਲੌਤੇ ਫ਼ੌਜੀ ਭਰਾ ਦੀ ਮੌਤ
Published : Dec 8, 2022, 1:21 pm IST
Updated : Dec 8, 2022, 1:21 pm IST
SHARE ARTICLE
Death of the only military brother of 4 sisters due to injuries
Death of the only military brother of 4 sisters due to injuries

ਤਿੰਨ ਮਹੀਨੇ ਪਹਿਲਾਂ ਸੜਕ ਹਾਦਸੇ ’ਚ ਹੋਇਆ ਸੀ ਜ਼ਖ਼ਮੀ

 

ਬਰਨਾਲਾ: ਜ਼ਿਲ੍ਹੇ ਦੇ ਪਿੰਡ ਬਡਬਰ ਵਿਖੇ ਫ਼ੌਜ ’ਚੋਂ ਛੁੱਟੀ ਆਏ ਨੋਜਵਾਨ ਦੀ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਅੱਜ ਮੋਤ ਹੋ ਗਈ, ਫ਼ੌਜੀ ਨੋਜਵਾਨ 4 ਭੈਣਾਂ ਦਾ ਇਕਲੌਤਾ ਭਰਾ ਸੀ ਜਿਸ ਦਾ ਲੰਘੇ ਤਿੰਨ ਕੁ ਮਹੀਨੇ ਪਹਿਲਾਂ ਲੋਗੋਂਵਾਲ ਰੋਡ ’ਤੇ ਐਕਸੀਡੈਂਟ ਹੋ ਗਿਆ ਸੀ।

ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਯੂਥ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਕਾਕਾ ਨੇ ਦੱਸਿਆ ਕਿ ਨੋਜਵਾਨ ਜਗਸੀਰ ਸਿੰਘ ਜੱਗੀ ਪੁੱਤਰ ਦਲੀਪ ਸਿੰਘ ਰਵਿਦਾਸੀਆ ਸਿੰਘ 2004 ਵਿਚ ਫ਼ੌਜ ਵਿਚ ਭਰਤੀ ਹੋਇਆ ਸੀ ਜਿਹੜਾ ਕਿ ਹੁਣ 183 ਬਟਾਲੀਅਨ ਡੇਲਟਾ ਕੰਪਨੀ ਪੁਲਵਾਮਾ ਕਸ਼ਮੀਰ ਵਿਖੇ ਤਾਇਨਾਤ ਸੀ ਜੋ ਤਿੰਨ ਕੁ ਮਹੀਨੇ ਪਹਿਲਾਂ ਆਪਣੇ ਪਿੰਡ ਬਡਬਰ ਵਿਖੇ ਛੁੱਟੀ ਲੈ ਕੇ ਆਇਆ ਸੀ। ਇਸੇ ਦੌਰਾਨ ਉਹ ਲੋਂਗੋਵਾਲ ਰੋਡ ’ਤੇ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਬੂਰੀ ਤਰਾਂ ਜ਼ਖ਼ਮੀ ਹੋ ਗਿਆ ਤੇ ਸਰੀਰ ਦੇ ਕਈ ਅੰਗ ਨੁਕਸਾਨੇ ਗਏ ਜਿਸ ਦਾ ਇਲਾਜ ਚੱਲ ਰਿਹਾ ਸੀ ਪਰ ਅੱਜ ਫ਼ੌਜੀ ਨੋਜਵਾਨ ਜਗਸੀਰ ਸਿੰਘ ਦੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਮੌਤ ਹੋ ਗਈ । 

ਮਿਲੀ ਜਾਣਕਾਰੀ ਅਨੁਸਾਰ ਫ਼ੌਜੀ ਨੋਜਵਾਨ ਆਪਣੀ ਵਿਧਵਾ ਪਤਨੀ ਦੋ ਬੱਚਿਆਂ ਨੂੰ ਛੱਡ ਗਿਆ। ਪਰਿਵਾਰ ਨੇ ਮੁੱਖ ਮੰਤਰੀ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਫਰਿਆਦ ਕਰਦਿਆਂ ਮਾਲੀ ਮਦਦ ਲਈ ਗੁਹਾਰ ਲਗਾਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement