ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਨਾਲ ਗੱਲਬਾਤ ਲਈ ਬਣਾਏ ਵਫ਼ਦ ਦੀ 9 ਦਸੰਬਰ ਨੂੰ ਹੋਵੇਗੀ ਇਕੱਤਰਤਾ
Published : Dec 8, 2023, 5:12 pm IST
Updated : Dec 8, 2023, 5:12 pm IST
SHARE ARTICLE
Balwant Singh Rajoana
Balwant Singh Rajoana

ਇਹ ਇਕੱਤਰਤਾ ਦੁਪਹਿਰ 12 ਵਜੇ ਹੋਵੇਗੀ।

ਅੰਮ੍ਰਿਤਸਰ - ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਬਣਾਏ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ ਭਲਕੇ ਹੋਵੇਗੀ। 

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਦਸੰਬਰ ਨੂੰ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਗਠਤ ਕੀਤੇ ਗਏ ਵਫ਼ਦ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਕੱਤਰਤਾ ਭਲਕੇ 9 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ਹਰਮੀਤ ਸਿੰਘ ਕਾਲਕਾ, ਡਾ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਦੁਪਹਿਰ 12 ਵਜੇ ਹੋਵੇਗੀ।

SHARE ARTICLE

ਏਜੰਸੀ

Advertisement

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM
Advertisement