Ferozepur News: ਫਿਰੋਜ਼ਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿਤੇ ਨਿਰਦੇਸ਼: ਡਾ. ਬਲਜੀਤ ਕੌਰ

By : GAGANDEEP

Published : Dec 8, 2023, 4:11 pm IST
Updated : Dec 8, 2023, 4:11 pm IST
SHARE ARTICLE
photo
photo

Ferozepur News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

Instructions have been issued to cancel/confiscate a fake Scheduled Caste certificate of Ferozepur resident: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਬਣਵਾਇਆ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰ ਤੇ ਗਠਿਤ ਸਕਰੂਟਨੀ ਕਮੇਟੀ ਵੱਲੋਂ ਜਾਅਲੀ ਘੋਸ਼ਿਤ ਕਰਕੇ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: Canada News: ਕੈਨੇਡਾ 'ਚ ਹਿੰਦੀ ਫਿਲਮਾਂ ਦੇ ਸ਼ੋਅ ਦੌਰਾਨ ਛੱਡੇ ਗਏ ਸਟਿੰਕ ਬੰਬ, ਥੀਏਟਰਾਂ ਨੂੰ ਕਰਵਾਇਆ ਖਾਲੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ  ਚਰਨਦਾਸ ਪੁੱਤਰ ਬਖਸੀ ਰਾਮ, ਵਾਸੀ ਪਿੰਡ ਜੀਵਾਂ, ਤਹਿਸੀਲ ਗੁਰੂ ਹਰਸਹਾਏ ਜਿਲਾ ਫਿਰੋਜਪੁਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ  ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਅਧਾਰ ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ।

ਇਹ ਵੀ ਪੜ੍ਹੋ: S Sreesanth Issued Legal Notice: ਗੌਤਮ ਗਭੀਰ ਦੀਆਂ ਵਧੀਆਂ ਮੁਸ਼ਕਿਲਾਂ, ਰੰਜਿਸ਼ ਨੂੰ ਲੈ ਕੇ ਜਾਰੀ ਹੋਇਆ ਕਾਨੂੰਨੀ ਨੋਟਿਸ 

ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਕਿ ਰਾਜੂ ਬਿਹਾਰ ਦਾ ਜੰਮਪਲ ਸੀ ਅਤੇ ਜਨਰਲ ਕੈਟਾਗਰੀ (ਸ਼ਰਮਾ) ਨਾਲ ਸਬੰਧ ਰੱਖਦਾ ਸੀ ਪ੍ਰੰਤੂ ਇਸ ਵੱਲੋਂ ਆਪਣਾ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਰਾਜ ਕੁਮਾਰ ਉਰਫ ਰਾਜੂ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਲਿਖਿਆ ਗਿਆ ਹੈ ਕਿ ਸਬੰਧਤ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ. 3422/ਐਸ ਸੀ ਮਿਤੀ 17.12.2012 ਜੋ ਕਿ ਤਹਿਸੀਲਦਾਰ ਰਾਜਪੁਰਾ ਵੱਲੋਂ ਜਾਰੀ ਹੋਇਆ ਹੈ ਨੂੰ ਰੱਦ/ਜਬਤ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਜਾਵੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement