
Jalandhar SHO News: ਸਪਾ ਸੈਂਟਰ ਦੇ ਮਾਲਕ ਤੋਂ 2.50 ਲੱਖ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ, 2 ਸਾਥੀ ਵੀ ਨਾਮਜ਼ਦ
Jalandhar SHO Bribe Case News in Punjabi: ਜਲੰਧਰ ਦੇ ਰਾਮਾਮੰਡੀ ਥਾਣੇ ਦੇ ਐਸਐਚਓ ਰਾਜੇਸ਼ ਕੁਮਾਰ ਅਰੋੜਾ ਨੂੰ ਕਮਿਸ਼ਨਰੇਟ ਪੁਲਿਸ ਨੇ ਰਿਸ਼ਵਤ ਲੈਣ ਦੇ ਇਕ ਮਾਮਲੇ ਵਿਚ ਹਿਰਾਸਤ ਵਿਚ ਲਿਆ ਹੈ। ਐਫਆਈਆਰ ਵਿੱਚ ਐਸਐਚਓ ਦੇ ਦੋ ਸਾਥੀ ਮੁਲਾਜ਼ਮਾਂ ਦਾ ਨਾਮ ਵੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Indian students in Canada: ਕੈਨੇਡਾ 'ਚ ਪੜ੍ਹਾਈ ਕਰਨ ਜਾ ਰਹੇ ਵਿਦਿਆਰਥੀਆਂ ਨੂੰ ਝਟਕਾ, ਸਰਕਾਰ ਨੇ ਫੰਡਾਂ 'ਚ ਕੀਤਾ ਵਾਧਾ
ਇਨ੍ਹਾਂ ਦੀ ਪਛਾਣ ਸੰਦੀਪ ਅਤੇ ਅਨਵਰ ਵਜੋਂ ਹੋਈ ਹੈ। ਇੰਸਪੈਕਟਰ ਰਾਜੇਸ਼ ਅਰੋੜਾ ਵੱਲੋਂ ਸਪਾ ਸੈਂਟਰ ਦੇ ਮਾਲਕ ਤੋਂ ਕਰੀਬ 2.50 ਲੱਖ ਰੁਪਏ ਰਿਸ਼ਵਤ ਵਜੋਂ ਲਏ ਗਏ ਸਨ। ਇਸ ਮਾਮਲੇ ਵਿਚ ਉਸ ਨੂੰ ਆਪਣੇ ਹੀ ਅਧਿਕਾਰੀਆਂ ਨੇ ਹਿਰਾਸਤ ਵਿਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਹਿਰਾਸਤ ਵਿਚ ਲੈ ਕੇ ਨਵੀ ਬਾਰਾਦਰੀ ਥਾਣੇ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ: Earthquake Today: ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਭਾਰਤ,ਡਰੇ ਲੋਕ ਘਰਾਂ 'ਚੋਂ ਆਏ ਬਾਹਰ
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਜਲਦ ਹੀ ਰਾਜੇਸ਼ ਅਰੋੜਾ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ। ਰਾਜੇਸ਼ ਅਰੋੜਾ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਹਿਰ ਦੇ ਪੁਲਿਸ ਅਧਿਕਾਰੀਆਂ 'ਚ ਹੜਕੰਪ ਮਚ ਗਿਆ ਹੈ।