92 ਕਰੋੜ ਰੁਪਏ ਦੇ ਨੌਂ ਪ੍ਰੋਜੈਕਟਾਂ ਵਿਚੋਂ ਤਿੰਨ ਵਾਟਰ ਟਰੀਟਮੈਂਟ ਪਲਾਂਟਾਂ ਨੂੰ ਅਮਰੁਤ 2.0 ਤਹਿਤ ਪ੍ਰਵਾਨਗੀ
Published : Dec 8, 2023, 7:58 pm IST
Updated : Dec 8, 2023, 7:58 pm IST
SHARE ARTICLE
CM Bhagwant Mann
CM Bhagwant Mann

- ਸਕੱਤਰ ਸਥਾਨਕ ਸਰਕਾਰ ਅਜੋਏ ਸ਼ਰਮਾ ਨੇ ਸੂਬਾ ਪੱਧਰੀ ਤਕਨੀਕੀ ਕਮੇਟੀ ਮੀਟਿੰਗ ਦੀ ਕੀਤੀ ਪ੍ਰਧਾਨਗੀ 

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ 100 ਫ਼ੀਸਦ ਜਲ ਸਪਲਾਈ ਸਹੂਲਤਾਂ ਯਕੀਨੀ ਬਣਾਉਣ ਲਈ ਵਚਨਬੱਧ

ਚੰਡੀਗੜ੍ਹ -  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ 100 ਫ਼ੀਸਦ ਜਲ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸੂਬਾ ਪੱਧਰੀ ਤਕਨੀਕੀ ਕਮੇਟੀ ਨੇ ਅਮੁਰਤ 2.0 ਤਹਿਤ 92 ਕਰੋੜ ਰੁਪਏ ਦੇ ਨੈੱਟਵਰਕ ਵਾਲੇ ਤਿੰਨ ਵਾਟਰ ਟਰੀਟਮੈਂਟ ਪਲਾਂਟਾਂ ਅਤੇ ਛੇ ਜਲ ਸਪਲਾਈ ਪਲਾਂਟਾਂ ਦੀ ਵਿਸਥਾਰਤ ਪ੍ਰੋਜੈਕਟ ਰਿਪੋਰਟਾਂ (ਡੀ.ਪੀ.ਆਰ.) ਦਾ ਮੁਲਾਂਕਣ ਕੀਤਾ। ਸੂਬਾ ਪੱਧਰੀ ਤਕਨੀਕੀ ਕਮੇਟੀ ਦੀ ਮੀਟਿੰਗ ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਅਜੋਏ ਸ਼ਰਮਾ ਨੇ ਦੱਸਿਆ ਕਿ ਕਮੇਟੀ ਨੇ ਜੰਡਿਆਲਾ ਗੁਰੂ, ਭਾਈ ਰੂਪਾ ਅਤੇ ਰਈਆ ਸਮੇਤ ਤਿੰਨ ਕਸਬਿਆਂ ਲਈ ਲਗਭਗ 60 ਕਰੋੜ ਰੁਪਏ ਦੇ ਤਿੰਨ ਵਾਟਰ ਟਰੀਟਮੈਂਟ ਪਲਾਂਟਾਂ ਦਾ ਮੁਲਾਂਕਣ ਕੀਤਾ ਹੈ। ਜ਼ਿਕਰਯੋਗ ਹੈ ਕਿ ਜੰਡਿਆਲਾ ਗੁਰੂ ਵਿੱਚ 16.52 ਕਰੋੜ ਰੁਪਏ ਦੀ ਲਾਗਤ ਨਾਲ 7.0 ਐਮਐਲਡੀ ਵਾਟਰ ਟ੍ਰੀਟਮੈਂਟ ਪਲਾਂਟ ਲਗਵਾਉਣਾ ਹੈ

ਜਿਸ ਨਾਲ 34080 ਦੀ ਆਬਾਦੀ ਨੂੰ ਫਾਇਦਾ ਹੋਵੇਗਾ, ਜਦੋਂ ਕਿ ਰਈਆ ਵਿੱਚ 14.81 ਕਰੋੜ ਰੁਪਏ ਦਾ 4 ਐਮਐਲਡੀ ਪਲਾਂਟ ਲਗਾਇਆ ਜਾਵੇਗਾ ਜਿਸ ਨਾਲ 17986 ਲੋਕਾਂ ਨੂੰ ਲਾਭ ਹੋਵੇਗਾ। ਇਸੇ ਤਰ੍ਹਾਂ ਭਾਈ ਰੂਪਾ ਵਿਖੇ 16.88 ਕਰੋੜ ਰੁਪਏ ਦੀ ਲਾਗਤ ਨਾਲ 4 ਐਮ.ਐਲ.ਡੀ ਪਲਾਂਟ ਲਗਵਾਉਣਾ ਹੈ ਜਿਸ ਨਾਲ 22008 ਲੋਕਾਂ ਨੂੰ ਲਾਭ ਹੋਵੇਗਾ। ਕਮੇਟੀ ਨੇ ਜਲ ਸਪਲਾਈ ਨੈੱਟਵਰਕ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਸਕੱਤਰ ਨੇ ਦੱਸਿਆ ਕਿ ਕਮੇਟੀ ਨੇ ਛੇ ਕਸਬਿਆਂ ਜਿਨ੍ਹਾਂ ਵਿੱਚ ਪੱਟੀ, ਭਿੱਖੀਵਿੰਡ, ਰਈਆ, ਭਾਈ ਰੂਪਾ ਅਤੇ ਅਹਿਮਦਗੜ੍ਹ ਸ਼ਾਮਲ ਹਨ, ਲਈ ਲਗਭਗ 32 ਕਰੋੜ ਰੁਪਏ ਦੇ ਜਲ ਸਪਲਾਈ ਵੰਡ ਨੈੱਟਵਰਕ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਤਕਨੀਕੀ ਕਮੇਟੀ ਵੱਲੋਂ ਇਨ੍ਹਾਂ ਪ੍ਰਾਜੈਕਟਾਂ ਦੀ ਡੀ.ਪੀ.ਆਰ. ਮਨਜ਼ੂਰੀ ਮਿਲਣ ਨਾਲ ਇਨ੍ਹਾਂ ਦੇ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਉਸਾਰੀ ਪ੍ਰਕਿਰਿਆ ਸ਼ੁਰੂ ਕਰਨ ਲਈ ਜਲਦ ਹੀ ਟੈਂਡਰ ਜਾਰੀ ਕੀਤੇ ਜਾਣਗੇ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement