Moga News: ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਨਿਯੁਕਤੀ
Published : Dec 8, 2024, 6:19 pm IST
Updated : Dec 8, 2024, 6:19 pm IST
SHARE ARTICLE
Appointment of Returning and Assistant Returning Officers for Municipal Council General Elections
Appointment of Returning and Assistant Returning Officers for Municipal Council General Elections

ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਲਿਖਤੀ ਹੁਕਮ ਜਾਰੀ

ਮੋਗਾ 8 ਦਸੰਬਰ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਸਬੰਧੀ ਰਿਟਰਨਿੰਗ ਅਫ਼ਸਰ ਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕਰ ਦਿੱਤੇ ਹਨ। 

ਜ਼ਿਆਦਾ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਤਹਿਸੀਲਦਾਰ ਮੋਗਾ ਨੂੰ ਨਗਰ ਕੌਂਸਲ ਧਰਮਕੋਟ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਧਰਮਕੋਟ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ।

ਬੀਡੀਪੀਓ ਮੋਗਾ 2 ਨੂੰ ਨਗਰ ਕੌਂਸਲ ਬਾਘਾਪੁਰਾਣਾ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਬਾਘਾਪੁਰਾਣਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਬੀਡੀਪੀਓ ਧਰਮਕੋਟ ਨੂੰ ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਕੋਟ ਈਸੇ ਖਾਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਇਹਨਾਂ ਚੋਣਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement