ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰ ਰਹੇ ਕਿਸਾਨ, ਹਰਿਆਣਾ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
Published : Dec 8, 2024, 12:34 pm IST
Updated : Dec 8, 2024, 3:21 pm IST
SHARE ARTICLE
Farmers migrating to Delhi from Shambhu border
Farmers migrating to Delhi from Shambhu border

ਹਰਿਆਣਾ ਪੁਲਿਸ ਨੇ ਬੈਰੀਕੇਡਿੰਗ 'ਤੇ ਰੋਕ ਕੇ ਸ਼ਨਾਖਤੀ ਕਾਰਡਾਂ ਦੀ ਕੀਤੀ ਜਾਂਚ

ਪੰਜਾਬ ਦੇ 101 ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਪੈਦਲ ਦਿੱਲੀ ਲਈ ਰਵਾਨਾ ਹੋਏ, ਪਰ ਹਰਿਆਣਾ ਪੁਲਿਸ ਨੇ ਸਰਹੱਦ 'ਤੇ ਰੋਕ ਲਿਆ। ਇੱਥੇ ਪੁਲਿਸ ਅਤੇ ਕਿਸਾਨਾਂ ਵਿੱਚ ਤਕਰਾਰ ਹੋ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਕਿਸਾਨ ਪਿੱਛੇ ਨੂੰ ਭੱਜ ਗਏ।

ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਫੁੱਲਾਂ ਦੀ ਵਰਖਾ ਵੀ ਕੀਤੀ ਅਤੇ ਫਿਰ ਅੱਥਰੂ ਗੈਸ ਦੇ ਗੋਲੇ ਛੱਡੇ। ਜਿਸ ਵਿੱਚ 3 ਕਿਸਾਨ ਜ਼ਖ਼ਮੀ ਹੋ ਗਏ। ਇਸ ਤੋਂ ਪਹਿਲਾਂ ਇੱਕ ਕਿਸਾਨ ਜ਼ਖ਼ਮੀ ਹੋ ਗਿਆ ਸੀ। ਹੁਣ ਤੱਕ 4 ਕਿਸਾਨ ਜ਼ਖ਼ਮੀ ਹੋ ਚੁੱਕੇ ਹਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 101 ਕਿਸਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੂਜੇ ਪਾਸੇ ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਕਿਸਾਨਾਂ ਦੀ ਸ਼ਨਾਖਤ ਕਰਾਂਗੇ ਅਤੇ ਫਿਰ ਉਨ੍ਹਾਂ ਨੂੰ ਅੱਗੇ ਜਾਣ ਦੇਵਾਂਗੇ। ਸਾਡੇ ਕੋਲ 101 ਕਿਸਾਨਾਂ ਦੇ ਨਾਵਾਂ ਦੀ ਸੂਚੀ ਹੈ ਅਤੇ ਇਹ ਉਹ ਕਿਸਾਨ ਨਹੀਂ ਹਨ। ਉਹ ਸਾਨੂੰ ਪਛਾਣ ਨਹੀਂ ਕਰਨ ਦੇ ਰਹੇ ਹਨ। 

ਇਸ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ ਪੁਲਿਸ ਨੇ ਮੀਡੀਆ ਨੂੰ ਦੂਰੋਂ ਹੀ ਕਵਰੇਜ ਕਰਨ ਦੀ ਸਲਾਹ ਦਿੱਤੀ ਹੈ। ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ। ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾ ਲਿਆ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement