ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤਾ ਬੂਥ ਦਾ ਉਦਘਾਟਨ
Published : Dec 8, 2024, 6:22 pm IST
Updated : Dec 8, 2024, 6:28 pm IST
SHARE ARTICLE
MLA Amandeep Kaur Arora
MLA Amandeep Kaur Arora

ਸਾਡਾ ਟੀਚਾ ਕੋਈ ਵੀ ਬੱਚਾ ਪੋਲੀਓ ਰੋਕੋ ਬੂੰਦਾਂ ਤੋ ਵਾਂਝਾ ਨਾ ਰਹੇ -ਡਾ. ਗਗਨਦੀਪ ਸਿੰਘ ਐੱਸ.ਐਮ.ਓ.

ਮੋਗਾ: 8 ਦਸੰਬਰ ਤੋਂ 10 ਦਸੰਬਰ 2024 ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ ਅੱਜ ਕੁੱਲ 51163 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸੂਰਜ ਦੀਆਂ ਪਹਿਲੀਆਂ ਕਿਰਨਾਂ ਦੇ ਨਾਲ ਨਿੱਕੜੇ ਬੱਚਿਆਂ ਨੂੰ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਬੱਸ ਸਟੈਂਡ 'ਤੇ ਬਣੇ ਪੋਲੀਓ ਬੂਥ ਦਾ ਉਦਘਾਟਨ ਕੀਤਾ। ਇਸ ਮੌਕੇ ਐੱਸਐਮਓ ਮੋਗਾ ਡਾਕਟਰ ਗਗਨਦੀਪ ਸਿੰਘ ਅਤੇ ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ ਵੀ ਹਾਜ਼ਰ ਸਨ ।

ਇਸ ਮੌਕੇ ਡਾ. ਗਗਨਦੀਪ ਸਿੰਘ ਸਿੱਧੂ  ਐੱਸਐਮਓ ਨੇ ਕਿਹਾ ਕਿ ਸਿਵਲ ਸਰਜਨ ਮੋਗਾ ਡਾ.ਰੀਤੂ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਅੰਦਰ ਪੋਲੀਓ ਰੋਕੋ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦਾ ਟੀਚਾ ਕੋਈ ਵੀ ਬੱਚਾ ਪੋਲੀਓ ਬੂੰਦਾ ਤੋਂ ਵਾਂਝਾ ਨਾ ਰਹੇ। ਇਸ ਮੌਕੇ ਡਾਕਟਰ ਰੀਤੂ ਜੈਨ ਸਿਵਿਲ ਸਰਜਨ ਨੇ ਕਿਹਾ ਕਿ ਪਲਸ ਪੋਲੀਓ ਰੋਕੂ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਮਿਤੀ 8 ਦਸੰਬਰ ਨੂੰ 395 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 9 ਅਤੇ 10 ਨੂੰ ਸਿਹਤ ਵਿਭਾਗ ਦੀਆਂ 588 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਏ.ਐਨ.ਐਮ., ਆਸ਼ਾ ਵਰਕਰਾਂ, ਆਂਗਣਵਾੜੀ ਵਰਕਰ ਅਤੇ ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਕਰਨਗੇ।

ਡਾਕਟਰ ਅਸ਼ੋਕ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ 'ਤੇ 16 ਟਰਾਂਜ਼ਿਟ ਟੀਮਾਂ ਅਤੇ 21 ਮੋਬਾਈਲ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 79 ਸੁਪਰਵਾਈਜ਼ਰ ਲਗਾਏ ਗਏ ਹਨ।

ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹਰਜੀਤ ਸਿੰਘ, ਸੋਸ਼ਲ ਵੈਲਫੇਅਰ ਕਲੱਬ ਦੇ ਮੈਂਬਰ ਓਮ ਪ੍ਰਕਾਸ਼, ਵਿਸ਼ੂ ਨੈਸਲੇ, ਅੰਮ੍ਰਿਤ ਸ਼ਰਮਾ ਕੋਆਰਡੀਨੇਟਰ ਵੀ ਹਾਜ਼ਿਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement