
Muktsar News :ਹੁਣ ਇਹਨਾਂ ਪਿੰਡਾਂ ’ਚ ਦੁਬਾਰਾ ਚੋਣਾਂ ਹੋਣਗੀਆਂ, ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕੀਤਾ
Muktsar News in Punajbi : ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ 20 ਪਿੰਡਾਂ ਨੂੰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਇਹਨਾਂ ਪਿੰਡਾਂ ਦੀ ਚੋਣ ’ਤੇ ਰਾਜ ਚੋਣ ਕਮਿਸ਼ਨ ਨੇ ਪਾਬੰਦੀ ਲਗਾ ਦਿੱਤੀ ਸੀ। ਹੁਣ ਇਹਨਾਂ ਪਿੰਡਾਂ ’ਚ ਦੁਬਾਰਾ ਚੋਣਾਂ ਹੋਣਗੀਆਂ। 20 ਪਿੰਡਾਂ 'ਚ 15 ਦਸੰਬਰ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਗਿੱਦੜਬਾਹਾ ਦੇ ਇਹ ਪਿੰਡ ਆਸ਼ਾ ਬੁੱਟਰ, ਦਾਦੂ ਮੁਹੱਲਾ ਮੱਲਾਂ, ਖਿੜਕੀਆਂ ਵਾਲਾ, ਵਾੜਾ ਕਿਸ਼ਨਪੁਰਾ, ਲੋਹਾਰਾ, ਬੁੱਟਰ ਸਰੀਂਹ, ਕੋਠੇ ਹਜੂਰੇ ਵਾਲਾ, ਕੋਠੇ ਢਾਬਾ, ਕੋਠੇ ਕੇਸਰ ਸਿੰਘ ਵਾਲਾ, ਭਾਰੂ, ਦੌਲਾ, ਕੋਠੇ ਹਿੰਮਤਪੁਰਾ, ਭੂੰਦੜ, ਲੁੰਡੇਵਾਲਾ, ਸਮਾਘ, ਮਾਨਾਂ ਵਾਲਾ, ਸੇਖਾ ਖੁੰਨਣ ਖੁਰਦ, ਮਧੀਰ, ਬੁੱਟਰ ਬਖੂਆਣਾ ਦੇ ਚੋਣ 'ਤੇ ਰੋਕ ਲਗਾ ਦਿੱਤੀ ਗਈ ਸੀ।
ਦੱਸ ਦੇਈਏ ਕਿ ਫਰਜ਼ੀਵਾੜੇ ਦੇ ਇਲਜ਼ਾਮਾਂ ਕਰਕੇ ਚੋਣ ਰੱਦ ਹੋਈ ਸੀ।
(For more news apart from Notification has been issued 20 villages Giddarbaha constituency Sri Muktsar Sahib, now elections will be held again News in Punjabi, stay tuned to Rozana Spokesman)