ਅੱਜ ਵੀ ਸ਼ੰਭੂ ਬਾਰਡਰ ਤੋਂ ਵਾਪਸ ਪਰਤਿਆ ਕਿਸਾਨਾਂ ਦਾ ਜਥਾ, ਹਰਿਆਣਾ ਪੁਲਿਸ ਨੇ ਨਹੀਂ ਜਾਣ ਦਿੱਤਾ ਅੱਗੇ
Published : Dec 8, 2024, 4:18 pm IST
Updated : Dec 8, 2024, 4:18 pm IST
SHARE ARTICLE
Punjab Farmers Protest kisan andolan shambhu border update
Punjab Farmers Protest kisan andolan shambhu border update

ਹਰਿਆਣਾ ਪੁਲਿਸ ਵੱਲੋਂ ਛੱਡੇ ਗਏ ਅੱਥਰੂ ਗੈਸ ਦੇ ਗੋਲਿਆਂ ਨਾਲ 4 ਕਿਸਾਨ ਹੋਏ ਜ਼ਖ਼ਮੀ

ਦਿੱਲੀ ਲਈ ਰਵਾਨਾ ਹੋਏ ਪੰਜਾਬ ਦੇ 101 ਕਿਸਾਨ ਕਰੀਬ ਪੌਣੇ 4 ਘੰਟੇ ਬਾਅਦ ਵਾਪਸ ਪਰਤੇ। ਜਥਾ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਇਆ ਸੀ। ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਤਕਰਾਰ ਹੋ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਲਈ ਮਨਜ਼ੂਰੀ ਪੱਤਰ ਮੰਗਿਆ।

ਉਨ੍ਹਾਂ ਕਿਹਾ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਦੌਰਾਨ 5 ਕਿਸਾਨ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ, ਉਸ ਨੂੰ ਪੀਜੀਆਈ ਰੈਫਰ ਕੀਤਾ ਗਿਆ। 

ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਜਥੇ ਨੂੰ ਵਾਪਸ ਬੁਲਾ ਲਿਆ। ਹੁਣ ਕਿਸਾਨ ਮੀਟਿੰਗ ਕਰਨਗੇ। ਹਾਲਾਂਕਿ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਦੌਰਾਨ ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਫੁੱਲਾਂ ਦੀ ਵਰਖਾ ਵੀ ਕੀਤੀ।

ਇਸ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ ਪੁਲਿਸ ਨੇ ਮੀਡੀਆ ਨੂੰ ਦੂਰੋਂ ਹੀ ਕਵਰੇਜ ਕਰਨ ਦੀ ਸਲਾਹ ਦਿੱਤੀ ਹੈ। ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ।

ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾ ਲਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement