ਚੋਣ ਕਮਿਸ਼ਨ ਤੋਂ ਜਵਾਬ ਤਲਬ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਨਾਮਜ਼ਦਗੀ ਦੌਰਾਨ ਹੋਈ ਧੱਕੇਸ਼ਾਹੀ ਅਤੇ ਪਟਿਆਲਾ ਦੇ SSP ਦੀ ਵਾਇਰਲ ਆਡੀਓ ਮਾਮਲੇ 'ਤੇ ਅਹਿਮ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੁਕਮ ਜਾਰੀ ਕੀਤਾ ਹੈ ਕਿ ਵਾਇਰਲ ਆਡੀਓ ਦੀ ਫੋਰੈਂਸਿਕ ਜਾਂਚ ਚੰਡੀਗੜ੍ਹ ਸਥਿਤ CFSL (ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ) ਵਿੱਚ ਕਰਵਾਈ ਜਾਵੇ।
ਇਸੇ ਮਾਮਲੇ ਵਿੱਚ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਦੀ ਬੇਟੀ ਬੀਬਾ ਜੈ ਇੰਦਰ ਕੌਰ ਨੇ ਵੀ ਆਪਣੇ ਵਕੀਲ ਹਰਨੀਤ ਸਿੰਘ ਓਬਰਾਏ ਰਾਹੀਂ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਦਿਆਂ ਦੋਸ਼ੀ ਅਧਿਕਾਰੀਆਂ 'ਤੇ ਕੀਤੀ ਕਾਰਵਾਈ ਬਾਰੇ ਦੋ ਦਿਨਾਂ ਵਿੱਚ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ।
