ਬਾਜਵਾ ਵਲੋਂ ਫੂਲਕਾ ਦੇ ਨਵੇਂ ਮਿਸ਼ਨ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ
Published : Jan 9, 2019, 5:02 pm IST
Updated : Jan 9, 2019, 5:02 pm IST
SHARE ARTICLE
Tripat Rajinder Singh Bajwa
Tripat Rajinder Singh Bajwa

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਅਤੇ ਵਿਧਾਇਕ ਅਹੁਦੇ ਤੋਂ...

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਅਤੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਐਚ.ਐਸ. ਫੂਲਕਾ ਵਲੋਂ ਨਵਾਂ ਸੰਗਠਨ ਬਣਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ‘ਤੇ ਮੁਹਿੰਮ ਸ਼ੁਰੂ ਕਰਨ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਫੂਲਕਾ ਦਾ ਮਿਸ਼ਨ ਬਹੁਤ ਵਧੀਆ ਹੈ। ਫੂਲਕਾ ਨੂੰ ਚੰਗਾ ਇਨਸਾਨ ਦੱਸਦੇ ਹੋਏ ਬਾਜਵਾ ਨੇ ਕਿਹਾ ਕਿ ਪਹਿਲਾਂ ਵੀ 1984 ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੇ ਲਈ ਵਧੀਆ ਮਿਸ਼ਨ ਸ਼ੁਰੂ ਕੀਤਾ ਸੀ।

ਉਨ੍ਹਾਂ ਨੇ ਹੁਣ ਐਸ.ਜੀ,ਪੀ,ਸੀ. ਨੂੰ ਗ਼ਲਤ ਲੋਕਾਂ ਦੇ ਹੱਥਾਂ ਤੋਂ ਆਜ਼ਾਦ ਕਰਵਾਉਣ ਲਈ ਨਵੇਂ ਮਿਸ਼ਨ ਦੇ ਤਹਿਤ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ ਅਤੇ ਕਾਂਗਰਸ ਦਾ ਵੀ ਇਹੀ ਮਿਸ਼ਨ ਹੈ। ਬਾਜਵਾ ਨੇ ਕਿਹਾ ਕਿ ਇਸ ਸਮੇਂ ਐਸ.ਜੀ.ਪੀ.ਸੀ. ‘ਤੇ ਮਹੰਤ ਕਿਸਮ ਦੇ ਲੋਕ ਦਾ ਕਬਜ਼ਾ ਹੈ, ਜਿਨ੍ਹਾਂ ਤੋਂ ਸਿੱਖਾਂ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਕਬਜ਼ੇ ਛੁਡਵਾਏ ਸਨ।

ਹੁਣ ਵੀ ਅਜਿਹੇ ਲੋਕ ਹੀ ਗੁਰਦੁਆਰਿਆਂ ਦੇ ਪ੍ਰਬੰਧ ‘ਤੇ ਕਾਬਿਜ਼ ਹਨ ਅਤੇ ਉਸ ਨੂੰ ਖ਼ਤਮ ਕਰਨ ਦੇ ਲਈ ਸਿੱਖ ਧਰਮ ਦੇ ਪ੍ਰਸਾਰ ਲਈ ਵੱਡੀ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ। ਬਾਜਵਾ ਨੇ ਫੂਲਕਾ ਨੂੰ ਨਵੇਂ ਮਿਸ਼ਨ ਦੀ ਸਫ਼ਲਤਾ ਦੇ ਲਈ ਸ਼ੁਭਕਾਮਨਾਵਾਂ ਦਿਤੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement