
ਜ਼ਿਲ੍ਹੇ ਦੇ ਮਾਨਾਵਾਲਾ ‘ਚ ਟਰੱਕ ਅਤੇ ਸਕੂਲ ਦੇ ਬੱਚਿਆਂ ਨਾਲ ਭਰੇ ਆਟੋ ਵਿਚਕਾਰ ਭਿਆਨਕ ਟੱਕਰ ਹੋਣ...
ਅੰਮ੍ਰਿਤਸਰ : ਜ਼ਿਲ੍ਹੇ ਦੇ ਮਾਨਾਵਾਲਾ ‘ਚ ਟਰੱਕ ਅਤੇ ਸਕੂਲ ਦੇ ਬੱਚਿਆਂ ਨਾਲ ਭਰੇ ਆਟੋ ਵਿਚਕਾਰ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ ਵਿਚ ਸਵਾਰ 9 ਬੱਚੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰਤ ਇਲਾਜ ਲਈ ਗੁਰੂ ਨਾਨਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
Accidentਜਾਣਕਾਰੀ ਮੁਤਾਬਕ, ਆਟੋ ਨੂੰ ਟੱਕਰ ਮਾਰਨ ਵਾਲਾ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਉਕਤ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਿਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।