ਕੈਪਟਨ ਨੇ ਨਾ ਕੋਈ ਕੰਮ ਕੀਤਾ, ਨਾ ਕਿਤੇ ਆਉਂਦਾ, ਨਾ ਕਿਤੇ ਜਾਂਦਾ, ਸਰਕਾਰ ਨਾਮ ਦੀ ਕੋਈ ਚੀਜ਼ ਨੀ: ਬਾਦਲ
Published : Jan 9, 2020, 4:02 pm IST
Updated : Jan 9, 2020, 5:01 pm IST
SHARE ARTICLE
Sukhbir and Captain
Sukhbir and Captain

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ...

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਢੀਂਡਸਾ ਪਿਓ-ਪੁੱਤਰ 'ਤੇ ਕਾਰਵਾਈ ਕਰਨ ਦਾ ਅਧਿਕਾਰ ਪਾਰਟੀ ਦੀ ਕੋਰ ਕਮੇਟੀ ਕੋਲ ਹੈ। ਉੱਥੇ ਹੀ ਸੰਗਰੂਰ 'ਚ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸੁਖਬੀਰ ਬਾਦਲ ਨੇ ਕਾਂਗਰਸ 'ਤੇ ਨਿਸ਼ਾਨੇ ਵੀ ਸਾਧੇ।

Captain amarinder singhCaptain amarinder singh

ਉਹਨਾਂ ਕਿਹਾ ਕਿ ਕਾਂਗਰਸ ਨੇ ਆਪਣੇ ਤਿੰਨ ਸਾਲਾਂ ਦੇ ਰਾਜ 'ਚ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ। ਉੱਥੇ ਹੀ ਇਸ ਮੌਕੇ 'ਤੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਸਾਰੇ ਵਰਕਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

Sukhbir BadalSukhbir Badal

ਦੱਸ ਦਈਏ ਕਿ ਸੁਖਬੀਰ ਬਾਦਲ ਨੇ ਕਾਂਗਰਸ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕਾਂਗਰਸ ਦੀਆਂ ਜਨ ਵਿਰੋਧੀ ਨੀਤੀਆਂ ਕਾਰਨ ਸੂਬੇ ਦੀ ਜਨਤਾ ਘੁਟਣ ਮਹਿਸੂਸ ਕਰ ਰਹੀ ਹੈ ਅਤੇ ਹੁਣ ਕੈਪਟਨ ਸਰਕਾਰ ਨੇ 20 ਫੀਸਦੀ ਖਰਚਿਆਂ 'ਚ ਕਟੌਤੀ ਕਰ ਕੇ ਸੂਬੇ ਦੇ ਵਿਕਾਸ ਕਾਰਜਾਂ ਨੂੰ ਵੀ ਠੱਪ ਕਰ ਦਿੱਤਾ। ਸ. ਬਾਦਲ ਨੇ ਕਿਹਾ ਕਿ ਸੰਗਰੂਰ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਦੇ ਅਕਾਲੀ ਵਰਕਰਾਂ ਵਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਖਿਲਾਫ਼ ਕਾਰਵਾਈ ਕਰਨ ਦਾ ਮਤਾ ਪਾਸ ਕਰਕੇ ਭੇਜਿਆ ਗਿਆ ਹੈ।

Sukhbir Singh Badal and Captain Amrinder Singh Sukhbir Singh Badal and Captain Amrinder Singh

 ਜਿਸ ਦਾ ਪਤਾ ਉਨ੍ਹਾਂ ਨੂੰ ਅੱਜ ਹੀ ਲੱਗਿਆ ਹੈ, ਉਹ ਮਤਾ ਅਕਾਲੀ ਦਲ ਦੇ ਦਫ਼ਤਰ ਪਹੁੰਚਿਆ ਹੋਵੇਗਾ, ਜਿਸ ਸਬੰਧੀ ਅਜੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਉਹਨਾਂ ਆਖਿਆ ਕਿ ਪਾਰਟੀ ਦੀ ਕੋਰ ਕਮੇਟੀ ਜੋ ਵੀ ਫੈਸਲਾ ਕਰੇਗੀ ਉਹ ਮੰਨਣਯੋਗ ਹੋਵੇਗਾ। ਇਸ ਮੌਕੇ ਉਨ੍ਹਾਂ ਕੈਪਟਨ ਸਰਕਾਰ 'ਤੇ ਵਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ 3 ਸਾਲ ਬੀਤ ਜਾਣ 'ਤੇ ਕੋਈ ਵੀ ਵਿਕਾਸ ਦਾ ਕੰਮ ਨਹੀਂ ਹੋਇਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਕੰਪਨੀ ਨੂੰ 14 ਕਰੋੜ ਦਾ ਫਾਇਦਾ ਦੇ ਕੇ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਦੇ ਵਾਧੂ ਬੋਝ ਪਾਇਆ ਹੈ।

Sukhbir Badal re-elected SAD chiefSukhbir Badal

ਉਨ੍ਹਾਂ ਪੰਜਾਬ ਵਾਸੀਆਂ ਨੂੰ ਕਾਂਗਰਸ ਨੂੰ ਮੂੰਹ ਨਾ ਲਗਾਉਣ ਦਾ ਸੱਦਾ ਦਿੱਤਾ। ਉਹਨਾਂ ਆਖਿਆ ਕਿ ਪੰਜਾਬ ਦੇ ਲੋਕਾਂ ਦੀ ਜੇਕਰ ਕੋਈ ਹਮਦਰਦ ਪਾਰਟੀ ਹੈ ਤਾਂ ਉਹ ਸਿਰਫ ਤੇ ਸਿਰਫ ਅਕਾਲੀ ਭਾਜਪਾ ਹੀ ਹੈ। ਇਸ ਮੌਕੇ ਬਾਬੂ ਪ੍ਰਕਾਸ਼ ਚੰਦ ਗਰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ. ਬਾਦਲ ਅੱਜ ਇੱਥੇ ਪਾਰਟੀ ਵਰਕਰਾਂ ਦਾ ਹੌਸਲਾ ਵਧਾਉਣ ਲਈ ਪਹੁੰਚੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement