
ਸੁਖਬੀਰ ਬਾਦਲ ਨੇ ਕੈਪਟਨ ਨੂੰ ਲਆਿ ਆੜੇ ਹੱਥੀਂ
ਸੰਗਰੂਰ (ਤੇਜਿੰਦਰ ਕੁਮਾਰ ਸ਼ਰਮਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਣਾ ਹੈ ਕਿ ਢੀਂਡਸਾ ਪਿਓ-ਪੁੱਤਰ 'ਤੇ ਕਾਰਵਾਈ ਕਰਨ ਦਾ ਅਧਿਕਾਰ ਪਾਰਟੀ ਦੀ ਕੋਰ ਕਮੇਟੀ ਕੋਲ ਹੈ। ਉੱਥੇ ਹੀ ਸੰਗਰੂਰ 'ਚ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸੁਖਬੀਰ ਬਾਦਲ ਨੇ ਕਾਂਗਰਸ 'ਤੇ ਨਿਸ਼ਾਨੇ ਵੀ ਸਾਧੇ।ਉਹਨਾਂ ਕਿਹਾ ਕਿ ਕਾਂਗਰਸ ਨੇ ਆਪਣੇ ਤਿੰਨ ਸਾਲਾਂ ਦੇ ਰਾਜ 'ਚ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ।
File Photo
ਉੱਥੇ ਹੀ ਇਸ ਮੌਕੇ 'ਤੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਸਾਰੇ ਵਰਕਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਦੱਸ ਦਈਏ ਕਿ ਸੁਖਬੀਰ ਬਾਦਲ ਨੇ ਕਾਂਗਰਸ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕਾਂਗਰਸ ਦੀਆਂ ਜਨ ਵਿਰੋਧੀ ਨੀਤੀਆਂ ਕਾਰਨ ਸੂਬੇ ਦੀ ਜਨਤਾ ਘੁਟਣ ਮਹਿਸੂਸ ਕਰ ਰਹੀ ਹੈ ਅਤੇ ਹੁਣ ਕੈਪਟਨ ਸਰਕਾਰ ਨੇ ੨੦ ਫੀਸਦੀ ਖਰਚਿਆਂ 'ਚ ਕਟੌਤੀ ਕਰ ਕੇ ਸੂਬੇ ਦੇ ਵਿਕਾਸ ਕਾਰਜਾਂ ਨੂੰ ਵੀ ਠੱਪ ਕਰ ਦਿੱਤਾ।
Sukhbir Badal
ਸ. ਬਾਦਲ ਨੇ ਕਿਹਾ ਕਿ ਸੰਗਰੂਰ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਦੇ ਅਕਾਲੀ ਵਰਕਰਾਂ ਵਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਖਿਲਾਫ਼ ਕਾਰਵਾਈ ਕਰਨ ਦਾ ਮਤਾ ਪਾਸ ਕਰਕੇ ਭੇਜਿਆ ਗਿਆ ਹੈ, ਜਿਸ ਦਾ ਪਤਾ ਉਨ੍ਹਾਂ ਨੂੰ ਅੱਜ ਹੀ ਲੱਗਿਆ ਹੈ, ਉਹ ਮਤਾ ਅਕਾਲੀ ਦਲ ਦੇ ਦਫ਼ਤਰ ਪਹੁੰਚਿਆ ਹੋਵੇਗਾ, ਜਿਸ ਸਬੰਧੀ ਅਜੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ।
Captain Amrinder Singh
ਉਹਨਾਂ ਆਖਿਆ ਕਿ ਪਾਰਟੀ ਦੀ ਕੋਰ ਕਮੇਟੀ ਜੋ ਵੀ ਫੈਸਲਾ ਕਰੇਗੀ ਉਹ ਮੰਨਣਯੋਗ ਹੋਵੇਗਾ। ਇਸ ਮੌਕੇ ਉਨ੍ਹਾਂ ਕੈਪਟਨ ਸਰਕਾਰ 'ਤੇ ਵਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ 3 ਸਾਲ ਬੀਤ ਜਾਣ 'ਤੇ ਕੋਈ ਵੀ ਵਿਕਾਸ ਦਾ ਕੰਮ ਨਹੀਂ ਹੋਇਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਕੰਪਨੀ ਨੂੰ 14 ਕਰੋੜ ਦਾ ਫਾਇਦਾ ਦੇ ਕੇ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਦੇ ਵਾਧੂ ਬੋਝ ਪਾਇਆ ਹੈ।
Congress
ਉਨ੍ਹਾਂ ਪੰਜਾਬ ਵਾਸੀਆਂ ਨੂੰ ਕਾਂਗਰਸ ਨੂੰ ਮੂੰਹ ਨਾ ਲਗਾਉਣ ਦਾ ਸੱਦਾ ਦਿੱਤਾ। ਉਹਨਾਂ ਆਖਿਆ ਕਿ ਪੰਜਾਬ ਦੇ ਲੋਕਾਂ ਦੀ ਜੇਕਰ ਕੋਈ ਹਮਦਰਦ ਪਾਰਟੀ ਹੈ ਤਾਂ ਉਹ ਸਿਰਫ ਤੇ ਸਿਰਫ ਅਕਾਲੀ ਭਾਜਪਾ ਹੀ ਹੈ। ਇਸ ਮੌਕੇ ਬਾਬੂ ਪ੍ਰਕਾਸ਼ ਚੰਦ ਗਰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ. ਬਾਦਲ ਅੱਜ ਇੱਥੇ ਪਾਰਟੀ ਵਰਕਰਾਂ ਦਾ ਹੌਸਲਾ ਵਧਾਉਣ ਲਈ ਪਹੁੰਚੇ ਸਨ।