ਦੇਖੋ ਕਿਵੇਂ ਕੁੜੀ ਨੇ ਦਰਬਾਰ ਸਾਹਿਬ ਦੀ ਮਰਿਯਾਦਾ ਕੀਤੀ ਭੰਗ, ਕਰਤਾ ਇਹ ਵੱਡਾ ਕਾਰਾ!
Published : Jan 9, 2020, 10:09 am IST
Updated : Jan 9, 2020, 10:09 am IST
SHARE ARTICLE
File Photo
File Photo

ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਅਤੇ ਕਿਸੇ ਨਾ ਕਿਸੇ ਵੀਡੀਓ ਨੂੰ ਲੈ ਕੇ ਤਾਂ ਕਾਫ਼ੀ ਵਿਵਾਦ ਵੀ ਹੁੰਦਾ

ਅੰਮ੍ਰਿਤਸਰ- ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਅਤੇ ਕਿਸੇ ਨਾ ਕਿਸੇ ਵੀਡੀਓ ਨੂੰ ਲੈ ਕੇ ਤਾਂ ਕਾਫ਼ੀ ਵਿਵਾਦ ਵੀ ਹੁੰਦਾ ਹੈ। ਤੇ ਹੁਣ ਇਕ ਕੁੜੀ ਦਾ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ ਜਿਸ ਨੇ ਦਰਬਾਰ ਸਾਹਿਬ ਵਿਚ ਟਿਕ-ਟਾਕ ਵੀਡੀਓ ਬਣਾਈ ਹੈ। ਇਹ ਲੜਕੀ ਬਿਨ੍ਹਾਂ ਕਿਸੇ ਡਰ ਤੋਂ ਟਿਕ ਟਾਕ ਵੀਡੀਓ ਬਣਾ ਰਹੀ ਹੈ। ਇਹ ਲੜਕੀ ਠੁਮਕੇ ਲਗਾ ਕੇ ਅਦਾਵਾ ਬਖੇਰ ਰਹੀ ਹੈ।

File Photo 

ਇਸ ਵੀਡੀਓ ਨੇ ਸਿੱਖਾਂ ਦੇ ਹਿਰਦੇ ਇਕ ਵਾਰ ਫਿਰ ਢੇਰ ਕਰ ਕੇ ਰੱਖ ਦਿੱਤੇ। ਦੱਸ ਦਈਏ ਕਿ ਦਰਬਾਰ ਸਾਹਿਬ ਵਿਚ ਇਹ ਕੋਈ ਪਹਿਲੀ ਵੀਡੀਓ ਨਹੀਂ ਬਣੀ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਵੀਡੀਓਜ਼ ਵਾਇਰਲ ਹੋ ਚੁੱਕੀਆਂ ਹਨ। ਸ੍ਰੀ ਦਰਬਾਰ ਸਾਹਿਬ ਵਿਚ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਇਸ ਤੋਂ ਪਹਿਲਾਂ ਤਿੰਨ ਕੁੜੀਆਂ ਨੇ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਇਕ ਗੀਤ 'ਤੇ ਵੀਡੀਉ ਬਣਾ ਕੇ ਤਰਥਲੀ ਮਚਾ ਦਿਤੀ ਸੀ।

Darbar Sahib Darbar Sahib

ਅਫ਼ਸੋਸ ਦੀ ਗੱਲ ਇਹ ਸੀ ਕਿ ਇਹ ਵੀਡੀਉ ਵੀ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਦਾ ਪ੍ਰਬੰਧ ਦੇਖਣ ਲਈ ਬਣਾਏ ਦਫ਼ਤਰ ਕਮਰਾ ਨੰਬਰ 56 ਦੇ ਐਨ ਸਾਹਮਣੇ ਬਣਾਈ ਗਈ ਸੀ ਜਿਥੇ ਪ੍ਰਕਰਮਾ ਇੰਚਾਰਜ, ਮੈਨੇਜਰ ਪ੍ਰਕਰਮਾ ਆਦਿ ਬੈਠੇ ਹੁੰਦੇ ਹਨ। ਉਸ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਆਖਿਆ  ਸੀ ਕਿ ਪੰਜਾਬ ਸਰਕਾਰ ਨੂੰ ਅਪਣੇ ਸਾਈਬਰ ਕਰਾਈਮ ਵਿਭਾਗ ਰਾਹੀਂ ਅਜਿਹਾ ਕਰਨ ਵਾਲੇ ਲੋਕਾਂ 'ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ

Tik tok popular appTik tok 

ਅਤੇ ਅਜਿਹਾ ਕਰਨ ਵਾਲੇ ਲੋਕਾਂ ਵਿਰੁਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸ. ਦੀਨਪੁਰ ਨੇ ਇਹ ਅਪੀਲ ਵੀ ਕੀਤੀ ਸੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਹੱਤਤਾ ਨੂੰ ਵੇਖਦਿਆਂ ਇਥੇ ਬਣਾਈ ਕਿਸੇ ਵੀ ਤਰ੍ਹਾਂ ਦੀ ਵਿਵਾਦਤ ਵੀਡੀਉ ਨੂੰ ਅੱਗੇ ਫੈਲਾਉਣ ਤੋਂ ਗੁਰੇਜ਼ ਕੀਤਾ ਜਾਵੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement