ਦਿੱਲੀ 'ਚ ਹਥਿਆਰਾਂ ਦਾ ਤਸਕਰ ਗਿ੍ਫ਼ਤਾਰ 
Published : Jan 9, 2021, 2:09 am IST
Updated : Jan 9, 2021, 2:09 am IST
SHARE ARTICLE
image
image

ਦਿੱਲੀ 'ਚ ਹਥਿਆਰਾਂ ਦਾ ਤਸਕਰ ਗਿ੍ਫ਼ਤਾਰ 


ਨਵੀਂ ਦਿੱਲੀ, 8 ਜਨਵਰੀ: ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਅਧਿਕਾਰੀਆਂ ਨੇ ਸ਼ੁਕਰਵਾਰ ਨੂੰ ਇਸ ਬਾਰੇ ਜਾਣਕਾਰੀ ਦਿਤੀ | 
ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਸ਼ੀਸ਼ ਕੁਮਾਰ ਪਾਂਡੇ ਵਜੋਂ ਹੋਈ ਹੈ ਜੋ ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਦਾ ਰਹਿਣ ਵਾਲਾ ਹੈ | ਪੁਲਿਸ ਨੇ ਦਸਿਆ ਕਿ ਉਸ ਕੋਲੋਂ 35 ਅਰਧ-ਆਟੋਮੈਟਿਕ ਪਿਸਤੌਲ ਅਤੇ 60 ਕਾਰਤੂਸ ਬਰਾਮਦ ਕੀਤੇ ਗਏ ਹਨ |
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਪੁਲਿਸ ਨੂੰ ਵੀਰਵਾਰ ਨੂੰ ਜਾਣਕਾਰੀ ਮਿਲੀ ਸੀ ਕਿ ਪਾਂਡੇ ਨਾਜਾਇਜ਼ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਪ੍ਰੀਤਮਪੁਰਾ ਆਵੇਗਾ | ਡਿਪਟੀ ਕਮਿਸ਼ਨਰ ਪੁਲਿਸ (ਵਿਸ਼ੇਸ਼ ਸੈੱਲ) ਸੰਜੀਵ ਕੁਮਾਰ ਯਾਦਵ ਨੇ ਕਿਹਾ ਕਿ ਪਾਂਡੇ ਯੋਜਨਾਬੰਦੀ ਕਰ ਕੇ ਫੜਿਆ ਗਿਆ |
ਪੁਲਿਸ ਨੇ ਦਸਿਆ ਕਿ ਜਾਂਚ ਦੌਰਾਨ ਪਾਂਡੇ ਨੇ ਪ੍ਰਗਟਾਵਾ ਕੀਤਾ ਕਿ ਉਹ ਮੱਧ ਪ੍ਰਦੇਸ਼ ਦੇ ਬਡਵਾਨੀ ਨਿਵਾਸੀ ਪ੍ਰਹਿਲਾਦਾ ਨਾਮ ਦੇ ਵਿਅਕਤੀ ਤੋਂ ਖ਼ਰੀਦਣ ਤੋਂ ਬਾਅਦ ਗ਼ੈਰ ਕਾਨੂੰਨੀ ਹਥਿਆਰ ਅਤੇ ਕਾਰਤੂਸਾਂ ਦੀ ਸਪਲਾਈ ਕਰਦਾ ਸੀ |
ਉਨ੍ਹਾਂ ਕਿਹਾ ਕਿ ਪਾਂਡੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਇਸ ਧੰਦੇ ਵਿਚ ਹਨ | ਉਹ ਮੱਧ ਪ੍ਰਦੇਸ਼ ਦੇ ਤਸਕਰਾਂ ਤੋਂ ਨਾਜਾਇਜ਼ ਪਿਸਤੌਲ ਖ਼ਰੀਦਦਾ ਸੀ ਅਤੇ ਉਨ੍ਹਾਂ ਨੂੰ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਅਪਰਾਧੀਆਂ ਨੂੰ ਸਪਲਾਈ ਕਰਦਾ ਸੀ | (ਪੀਟੀਆਈ)
 

SHARE ARTICLE

ਏਜੰਸੀ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement