ਰਾਹੁਲ ਗਾਂਧੀ ਦੀ ਦੇਸ਼ ਵਾਸੀਆਂ ਨੂੰ ਕਿਸਾਨਾਂ ਦੇ ਸਮਰਥਨ 'ਚ ਆਵਾਜ਼ ਬੁਲੰਦ ਕਰਨ ਦੀ ਅਪੀਲ
Published : Jan 9, 2021, 1:24 am IST
Updated : Jan 9, 2021, 1:24 am IST
SHARE ARTICLE
image
image

ਰਾਹੁਲ ਗਾਂਧੀ ਦੀ ਦੇਸ਼ ਵਾਸੀਆਂ ਨੂੰ ਕਿਸਾਨਾਂ ਦੇ ਸਮਰਥਨ 'ਚ ਆਵਾਜ਼ ਬੁਲੰਦ ਕਰਨ ਦੀ ਅਪੀਲ

ਨਵੀਂ ਦਿੱਲੀ, 8 ਜਨਵਰੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ | ਉਨ੍ਹਾਂ ਟਵੀਟ ਕਰ ਕੇ ਦੇਸ਼ ਵਾਸੀਆਂ ਨੂੰ ਕਿਹਾ, ~~''ਸ਼ਾਂਤੀਪੂਰਨ ਅੰਦੋਲਨ ਲੋਕਤੰਤਰ ਦਾ ਇਕ ਅਟੁੱਟ ਹਿੱਸਾ ਹੁੰਦਾ ਹੈ | ਸਾਡੇ ਕਿਸਾਨ ਭੈਣ-ਭਰਾ ਜੋ ਅੰਦੋਲਨ ਕਰ ਰਹੇ ਹਨ, ਉਸ ਨੂੰ ਦੇਸ਼ ਭਰ ਤੋਂ ਸਮਰਥਨ ਮਿਲ ਰਿਹਾ ਹੈ | ਤੁਸੀਂ ਵੀ ਉਨ੍ਹਾਂ ਦੇ ਸਮਰਥਨ 'ਚ ਅਪਣੀ ਆਵਾਜ਼ ਜੋੜ ਕੇ ਇਸ ਸੰਘਰਸ਼ ਨੂੰ ਬੁਲੰਦ ਕਰੋ ਤਾਕਿ ਖੇਤੀ ਵਿਰੋਧੀ ਕਾਨੂੰਨ ਖ਼ਤਮ ਹੋਣ |'' 
ਦਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ PhotoPhotoਗਾਰੰਟੀ ਦਿਤੀ ਜਾਵੇ | ਅਪਣੀਆਂ ਮੰਗਾਂ ਨੂੰ ਲੈ ਕੇ ਹਜ਼ਾਰਾਂ ਕਿਸਾਨ ਪਿਛਲੇ 40 ਦਿਨਾਂ ਤੋਂ ਦਿੱਲੀ ਨੇੜੇ ਪ੍ਰਦਰਸ਼ਨ ਕਰ ਰਹੇ ਹਨ |  (ਏਜੰਸੀ)

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement