
ਉਹਨਾਂ ਨੇ ਅਪਣੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਰੋਜ਼ ਕਈ ਆਗੂ ਅਤੇ ਸੀਨੀਅਰ ਅਧਿਕਾਰੀ ਇਸ ਦੀ ਲਪੇਟ ਵਿਚ ਆ ਰਹੇ ਹਨ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹਨਾਂ ਨੇ ਅਪਣੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।