ਗੁਰਮੇਲ ਸਿੰਘ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਦਾ ਚੇਅਰਮੈਨ ਕੀਤਾ ਨਿਯੁਕਤ
ਮੁਹਾਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ ਕੀਤੇ ਹਨ। ਇਹਨਾਂ ਚੇਅਰਮੈਨਾਂ ਦੀ ਲਿਸਟ ਜਾਰੀ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਹਨਾਂ ਚੇਅਰਮੈਨਾਂ ਦਾ ਸੁਆਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਭਵਾਨੀਗੜ੍ਹ ਦੇ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਗੁਰਮੇਲ ਸਿੰਘ ਪਿੰਡ ਦੀ ਸਰਪੰਚੀ ਤੋਂ ਰਾਜਨੀਤੀ ਵਿਚ ਆਏ ਸਨ।
ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਉਹਨਾਂ ਨੂੰ ਪਿਛਲੇ ਸਾਲ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਸੀ। ਗੁਰਮੇਲ ਸਿੰਘ ਨੇ ਵੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਲਗਨ ਨਾਲ ਆਪਣੀ ਜ਼ਿੰਮੇਦਾਰੀ ਨਿਭਾਉਣਗੇ।