ਸਾਬਕਾ CM ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਰਾਹਤ, ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ 
Published : Jan 9, 2023, 1:33 pm IST
Updated : Jan 9, 2023, 1:33 pm IST
SHARE ARTICLE
charanjeet Singh Channi
charanjeet Singh Channi

ਚੋਣ ਜ਼ਾਬਤੇ ਦੀ ਉਲੰਘਣਾ ਦਾ ਹੈ ਮਾਮਲਾ

ਮੁਹਾਲੀ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਚੰਨੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਹੋਣਾ ਸੀ।  

ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਹੈ। ਪੁਲਿਸ ਨੂੰ ਚੰਨੀ ਤੋਂ ਸੰਮਨ ਵੀ ਮਿਲੇ ਸਨ। ਦੱਸ ਦਈਏ ਕਿ ਅਮਰੀਕਾ ਤੋਂ ਪਰਤਣ ਤੋਂ ਬਾਅਦ ਚੰਨੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਰਾਤ ਕੱਟੀ ਸੀ। ਇਸ ਤੋਂ ਬਾਅਦ ਜਦੋਂ ਉਹ ਘਰ ਪਰਤੇ ਤਾਂ ਪੁਲਿਸ ਨੇ ਉਹਨਾਂ ਨੂੰ ਸੰਮਨ ਦਿੱਤੇ। 

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਠ ਮਹੀਨੇ ਵਿਦੇਸ਼ ਰਹਿਣ ਤੋਂ ਬਾਅਦ ਪੰਜਾਬ ਪਰਤੇ ਹਨ। ਉਹ ਪੀਐਚਡੀ ਦੀ ਪੜ੍ਹਾਈ ਅਤੇ ਅੱਖਾਂ ਦੇ ਇਲਾਜ ਲਈ ਵਿਦੇਸ਼ ਗਏ ਸਨ। ਵਤਨ ਪਰਤਣ 'ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਨਵੀਂ ਦਿੱਲੀ 'ਚ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਹਿਮਾਚਲ ਪ੍ਰਦੇਸ਼ 'ਚ ਪਾਰਟੀ ਦੀ ਜਿੱਤ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਚੰਨੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ। 

ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸਿਆਸਤ ਤੋਂ ਦੂਰੀ ਬਣਾ ਕੇ ਵਿਦੇਸ਼ ਚਲੇ ਗਏ ਸਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਚਰਨਜੀਤ ਚੰਨੀ 'ਤੇ ਬਤੌਰ ਮੁੱਖ ਮੰਤਰੀ ਕਈ ਗਲਤ ਫਾਈਲਾਂ ਪਾਸ ਕਰਨ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਚੰਨੀ ਨੇ ਇਨ੍ਹਾਂ ਦੋਸ਼ਾਂ ਦਾ ਜਵਾਬ ਵਿਦੇਸ਼ 'ਚ ਹੀ ਦਿੱਤਾ ਹੈ। ਉਹਨਾਂ ਨੇ ਕਿਹਾ ਸੀ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਉਹਨਾਂ ਦੇ ਮੋਬਾਈਲ ਨੰਬਰ 'ਤੇ ਸੰਪਰਕ ਕਰ ਸਕਦਾ ਹੈ ਅਤੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਗਲਤ ਫਾਈਲਾਂ ਪਾਸ ਕਰਨ ਦੇ ਦੋਸ਼ਾਂ ਨੂੰ ਨਕਾਰਦਿਆਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਹਰ ਤਰ੍ਹਾਂ ਦਾ ਰਿਕਾਰਡ ਮੌਜੂਦ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement