
ਗ੍ਰਿਫ਼ਤਾਰੀ ਦੇ ਵਿਰੋਧ ਵਜੋਂ 9 ਜਨਵਰੀ ਤੋਂ 5 ਦਿਨ ਲਈ ਛੁੱਟੀ 'ਤੇ ਜਾਣ ਦਾ ਕੀਤਾ ਐਲਾਨ
ਭ੍ਰਿਸ਼ਟਾਚਾਰ ਮਾਮਲੇ 'ਚ ਵਿਜੀਲੈਂਸ ਵਲੋਂ ਕੀਤੀ ਗ੍ਰਿਫ਼ਤਾਰੀ ਦਾ ਮਾਮਲਾ
ਲੁਧਿਆਣਾ : ਲੁਧਿਆਣਾ ਤੋਂ ਗ੍ਰਿਫਤਾਰ ਕੀਤੇ ਗਏ RTA ਨਰਿੰਦਰ ਸਿੰਘ ਦੀ ਹਿਮਾਇਤ ਲਈ ਪੰਜਾਬ ਪੀਸੀਐਸ ਐਸੋਸੀਏਸ਼ਨ ਅੱਗੇ ਆਈ ਹੈ ਅਤੇ 9 ਜਨਵਰੀ ਤੋਂ 5 ਦਿਨ ਲਈ ਗ੍ਰਿਫਤਾਰੀ ਦੇ ਵਿਰੋਧ ਵਜੋਂ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਹੈ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਐਸੋਸੀਏਸ਼ਨ ਦਾ ਕੰਮਕਾਜ ਬੰਦ ਰਹੇਗਾ। ਪੀਸੀਐਸ ਐਸੋਸੀਏਸ਼ਨ ਵੱਲੋਂ ਗ੍ਰਿਫਤਾਰੀ ਦਾ ਵਿਰੋਧ ਕੀਤਾ ਗਿਆ ਸੀ। ਐਸੋਸੀਏਸ਼ਨ ਨੇ ਵਿਜੀਲੈਂਸ ਵੱਲੋਂ RTA ਨਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਮੁਕੰਮਲ ਜਾਂਚ ਨਾ ਕਰਨ ਦੀ ਗੱਲ ਵੀ ਆਖੀ ਸੀ।
ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਰਿਜਨਲ ਟਰਾਸਪੋਰਟ ਅਫਸਰ ਨੂੰ ਮੁੱਖ ਮੰਤਰੀ ਐਂਟੀ ਕ੍ਰੱਪਸ਼ਨ ਹੈਲਪ ਲਾਈਨ ਤੋਂ ਮਿਲੀ ਇਕ ਸ਼ਿਕਾਇਤ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬੀਤੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ ਅਦਾਲਤ 'ਚ ਪੇਸ਼ ਕਰ ਕੇ 3 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ।