ਫਿਲੌਰ ਮੁੱਠਭੇੜ: ਤਿੰਨ ਲੁਟੇਰਿਆਂ ਨੂੰ ਲੱਗੀਆਂ ਗੋਲੀਆਂ, ਇਕ ਦੀ ਮੌਤ, ਇਕ ਫਰਾਰ ਤੇ ਦੋ ਜ਼ੇਰੇ ਇਲਾਜ
Published : Jan 9, 2023, 2:09 pm IST
Updated : Jan 9, 2023, 2:09 pm IST
SHARE ARTICLE
Phillaur encounter: Three robbers shot, one dead, one absconding and two injured
Phillaur encounter: Three robbers shot, one dead, one absconding and two injured

ਐਸਐਚਓ ਫਿਲੌਰ ਨੇ ਫਰਾਰ ਲੁਟੇਰੇ ਯੁਵਰਾਜ ਉਰਫ ਜੋਰਾ ਦੀ ਤਸਵੀਰ ਜਾਰੀ ਕੀਤੀ ਹੈ

 

ਫਗਵਾੜਾ: ਦੇਰ ਰਾਤ ਲੁਟੇਰਿਆਂ ਅਤੇ ਪੁਲਿਸ ਵਿਚਾਲੇ ਹੋਏ ਮੁੱਠਭੇੜ ਦੌਰਾਨ ਲੁਟੇਰਿਆਂ ਨੇ ਪੁਲਿਸ ਮੁਲਾਜ਼ਮ 'ਤੇ ਗੋਲੀਆਂ ਚਲਾ ਦਿਤੀਆਂ ਜਿਸ ਕਾਰਨ ਮੁਲਾਜ਼ਮ ਕਮਲਦੀਪ ਬਾਜਵਾ ਸ਼ਹੀਦ ਹੋ ਗਏ। ਇਸ ਘਟਨਾ ਤੋਂ ਬਾਅਦ ਫਗਵਾੜਾ ਪੁਲਿਸ ਨੇ ਇਸ ਦੀ ਸੂਚਨਾ ਫਿਲੌਰ ਪੁਲਿਸ ਨੂੰ ਦਿੱਤੀ। ਫਿਲੌਰ ਵਿਚ ਨਾਕਾ ਲਗਾ ਕੇ ਬੈਠੀ ਪੁਲਿਸ ਦੀ ਗੈਂਗਸਟਰਾਂ ਨਾਲ ਮੁੱਠਭੇੜ ਹੋ ਗਈ। ਦੋਵੇਂ ਪਾਸਿਓਂ ਗੋਲੀਬਾਰੀ ਹੋਈ। ਇਸ ਦੌਰਾਨ ਤਿੰਨ ਗੈਂਗਸਟਰਾਂ ਨੂੰ ਗੋਲੀਆਂ ਲੱਗੀਆਂ, ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਹਨਾਂ ਦਾ ਇਕ ਸਾਥੀ ਮੌਕੇ ’ਤੇ ਫਰਾਰ ਹੋ ਗਿਆ। ਐਸਐਚਓ ਫਿਲੌਰ ਨੇ ਫਰਾਰ ਲੁਟੇਰੇ ਯੁਵਰਾਜ ਉਰਫ ਜੋਰਾ ਦੀ ਤਸਵੀਰ ਜਾਰੀ ਕੀਤੀ ਹੈ ਅਤੇ ਇਸ ਦੀ ਸੂਚਨਾ ਮਿਲਣ ’ਤੇ ਪੁਲਿਸ ਨੂੰ ਦੱਸਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਮੇਟਾ ਵੱਲੋਂ ਵਿਕਾਸ ਪੁਰੋਹਿਤ ਦੀ ਭਾਰਤ ਵਿੱਚ ਗਲੋਬਲ ਬਿਜ਼ਨਸ ਗਰੁੱਪ ਦੇ ਡਾਇਰੈਕਟਰ ਵਜੋਂ ਨਿਯੁਕਤੀ

ਪੁਲਿਸ ਨਾਲ ਹੋਏ ਮੁਕਾਬਲੇ 'ਚ ਗੈਂਗਸਟਰਾਂ ਦੀਆਂ ਲੱਤਾਂ ਅਤੇ ਹੱਥਾਂ 'ਤੇ ਗੋਲੀਆਂ ਲੱਗੀਆਂ ਹਨ। ਜ਼ਖਮੀ ਗੈਂਗਸਟਰਾਂ ਦੀ ਪਛਾਣ ਰਣਬੀਰ, ਵਿਸ਼ਨੂੰ ਅਤੇ ਕੁਲਵਿੰਦਰ ਵਜੋਂ ਹੋਈ ਹੈ। ਪੁਲਿਸ ਤਿੰਨਾਂ ਨੂੰ ਪਹਿਲਾਂ ਸਿਵਲ ਹਸਪਤਾਲ ਫਿਲੌਰ ਲੈ ਗਈ, ਜਿੱਥੇ ਦੋ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਹਨਾਂ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਪੁਲਸ ਤਿੰਨਾਂ ਨੂੰ ਲੈ ਕੇ ਜਲੰਧਰ ਪਹੁੰਚ ਗਈ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬਾਅਦ ਵਿਚ ਗੈਂਗਸਟਰ ਕੁਲਵਿੰਦਰ ਦੀ ਜਲੰਧਰ ਦੇ ਸਿਵਲ ਹਸਪਤਾਲ ਵਿਚ ਮੌਤ ਹੋ ਗਈ। ਪੁਲਿਸ ਨਾਲ ਹੋਏ ਮੁਕਾਬਲੇ ਵਿਚ ਕੁਲਵਿੰਦਰ ਦੇ ਢਿੱਡ ਵਿਚ ਗੋਲੀਆਂ ਲੱਗੀਆਂ। ਉਸ ਦਾ ਪੈਨਕ੍ਰੀਅਸ ਅਤੇ ਲਿਵਰ ਖਰਾਬ ਹੋ ਗਿਆ ਸੀ। ਸਵੇਰੇ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:

ਦਰਅਸਲ ਇਹ ਲੁਟੇਰੇ ਫਗਵਾੜਾ 'ਚ ਕਿਸੇ ਦੀ ਕਾਰ ਲੁੱਟ ਕੇ ਭੱਜ ਰਹੇ ਸਨ ਇਸ ਬਾਰੇ ਜਦੋਂ ਐਸਐਚਓ ਦੇ ਗੰਨਮੈਨ ਕਮਲ ਵਾਜਵਾ ਨੂੰ ਪਤਾ ਲੱਗਿਆ ਤਾਂ ਉਹਨਾਂ ਨੇ ਲੁਟੇਰਿਆਂ ਦਾ ਪਿੱਛਾ ਕੀਤਾ। ਜਦੋਂ ਗੈਂਗਸਟਰਾਂ ਨੇ ਦੇਖਿਆ ਕਿ ਪੁਲਿਸ ਮੁਲਾਜ਼ਮ ਉਹਨਾਂ ਦਾ ਪਿੱਛਾ ਕਰ ਰਿਹਾ ਹੈ ਤਾਂ ਉਹਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ ਕਮਲ ਬਾਜਵਾ ਨੂੰ ਗੋਲੀਆਂ ਲੱਗੀਆਂ ਅਤੇ ਉਹਨਾਂ ਨੇ ਦਮ ਤੋੜ ਦਿੱਤਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement