ਫਾਈਨਾਂਸ ਕੰਪਨੀ ਦੇ ਕਰਮਚਾਰੀ ਕੋਲੋਂ ਲੁੱਟ ਦਾ ਮਾਮਲਾ: ਸ਼ਿਕਾਇਤਕਰਤਾ ਹੀ ਨਿਕਲਿਆ ਮਾਸਟਰਮਾਈਂਡ
Published : Jan 9, 2023, 5:09 pm IST
Updated : Jan 9, 2023, 5:09 pm IST
SHARE ARTICLE
Robbery Case: Employee of finance company is mastermind
Robbery Case: Employee of finance company is mastermind

ਮਾਸਟਰਮਾਈਂਡ ਅਤੇ 2 ਸਾਥੀਆਂ ਨੂੰ ਪੁਲਿਸ ਨੇ ਕੀਤਾ ਕਾਬੂ

 

ਗੁਰਦਾਸਪੁਰ: ਜ਼ਿਲ੍ਹੇ ਦੇ ਪੁਲਿਸ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ਾਹੂਰਕਲਾਂ ਵਿਖੇ ਫਾਈਨਾਂਸ ਕੰਪਨੀ ਦੇ ਕਰਮਚਾਰੀ ਕੋਲੋਂ ਲੁੱਟ ਦੇ ਮਾਮਲੇ ਵਿਚ ਪੁਲਿਸ ਨੇ ਅਹਿਮ ਖੁਲਾਸਾ ਕੀਤਾ ਹੈ। ਦਰਅਸਲ ਸ਼ਿਕਾਇਤਕਰਤਾ ਹੀ ਇਸ ਲੁੱਟ ਦਾ ਮਾਸਟਰਮਾਈਂਡ ਨਿਕਲਿਆ ਹੈ।

ਇਹ ਵੀ ਪੜ੍ਹੋ: ਕੇਂਦਰ ਨੇ TV ਚੈਨਲਾਂ ਨੂੰ ਪਰੇਸ਼ਾਨ ਕਰਨ ਵਾਲੀਆਂ ਵੀਡੀਓਜ਼ ਤੇ ਤਸਵੀਰਾਂ ਦੇ ਪ੍ਰਸਾਰਣ ਨੂੰ ਲੈ ਕੇ ਕੀਤਾ ਸਾਵਧਾਨ 

ਦਰਅਸਲ ਬਚਨਪ੍ਰੀਤ ਸਿੰਘ ਨੇ 3 ਜਨਵਰੀ ਨੂੰ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ  ਕੁਝ ਅਣਪਛਾਤੇ ਲੁਟੇਰਿਆਂ ਨੇ ਉਸ ਕੋਲੋਂ ਕੰਪਨੀ ਦੇ 1 ਲੱਖ 77 ਹਜਾਰ 126 ਰੁਪਏ ਲੁੱਟ ਲਏ। ਕਲਾਨੌਰ ਪੁਲਿਸ ਨੇ ਇਸ ਲੁੱਟ ਦਾ ਪਰਦਾਫਾਸ਼ ਕਰਦਿਆਂ  ਦੱਸਿਆ ਕਿ ਇਸ ਲੁੱਟ ਦਾ ਮਾਸਟਰਮਾਈਂਡ ਖੁਦ ਬਚਨਪ੍ਰੀਤ ਹੀ ਸੀ।

ਇਹ ਵੀ ਪੜ੍ਹੋ: ਹੁਣ IndiGo ਦੀ ਉਡਾਣ ਵਿਚ ਦੋ ਯਾਤਰੀਆਂ ਨੇ ਸ਼ਰਾਬ ਪੀ ਕੇ ਕੀਤਾ ਹੰਗਾਮਾ, ਪੁਲਿਸ ਨੇ ਕੀਤੇ ਗ੍ਰਿਫ਼ਤਾਰ 

ਪੁਲਿਸ ਨੇ ਉਸ ਨੂੰ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਹਨਾਂ ਕੋਲੋਂ ਲੁੱਟ ਦੀ ਰਕਮ ਵਿਚੋਂ 90,080 ਰੁਪਏ ਵੀ ਬਰਾਮਦ ਕਰ ਲਏ। ਇਸ ਲੁੱਟ ਵਿਚ ਵਰਤੇ ਗਏ ਮੋਟਰਸਾਈਕਲ ਅਤੇ ਮੋਬਾਈਲ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 379ਬੀ ਅਤੇ 34 ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਫਿਲੌਰ ਮੁੱਠਭੇੜ: ਤਿੰਨ ਲੁਟੇਰਿਆਂ ਨੂੰ ਲੱਗੀਆਂ ਗੋਲੀਆਂ, ਇਕ ਦੀ ਮੌਤ, ਇਕ ਫਰਾਰ ਤੇ ਦੋ ਜ਼ੇਰੇ ਇਲਾਜ 

ਥਾਣਾ ਕਲਾਨੌਰ ਦੇ ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਬਚਨਪ੍ਰੀਤ ਸਿੰਘ ਫਿਊਜ਼ਨ ਮਾਈਕਰੋ ਫਾਈਨਾਂਸ ਕੰਪਨੀ ਵਿਚ ਬਤੌਰ ਸੀਨੀਅਰ ਫੀਲਡ ਅਧਿਕਾਰੀ ਦੀ ਪੋਸਟ ਤੇ ਕੰਮ ਕਰਦਾ ਸੀ। ਉਹ ਵੱਖ ਵੱਖ ਪਿੰਡਾਂ ਵਿਚੋਂ ਕੰਪਨੀ ਦੇ ਪੈਸੇ ਇਕੱਠੇ ਕਰਦਾ ਸੀ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement