ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਫੈਸਲਾਕੁੰਨ ਜੰਗ ਦੇ ਛੇ ਮਹੀਨੇ: 9917 ਤਸਕਰ ਗ੍ਰਿਫ਼ਤਾਰ ਅਤੇ 565.94 ਕਿਲੋ ਹੈਰੋਇਨ ਬਰਾਮਦ
Published : Jan 9, 2023, 5:23 pm IST
Updated : Jan 9, 2023, 5:23 pm IST
SHARE ARTICLE
Sukhchain Singh Gill
Sukhchain Singh Gill

ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 7.72 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

 

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦੀ ਇੱਕ ਛਿਮਾਹੀ ( ਅੱਧਾ ਸਾਲ ) ਪੂਰੀ  ਹੋਣ ‘ਤੇ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 9917 ਨਸਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿੰਨਾਂ ਵਿੱਚ 1447 ਵੱਡੇ ਤਸਕਰ ਸ਼ਾਮਲ ਹਨ। ਪੁਲਿਸ ਨੇ ਕੁੱਲ 7533 ਐਫ.ਆਈ.ਆਰ. ਦਰਜ ਕੀਤੀਆਂ ,ਜਿਨਾਂ ਵਿੱਚੋਂ 852 ਵਪਾਰਕ ਪੱਧਰ ਦੀਆ ਹਨ। 

ਇਹ ਵੀ ਪੜ੍ਹੋ: ਫਾਈਨਾਂਸ ਕੰਪਨੀ ਦੇ ਕਰਮਚਾਰੀ ਕੋਲੋਂ ਲੁੱਟ ਦਾ ਮਾਮਲਾ: ਸ਼ਿਕਾਇਤਕਰਤਾ ਹੀ ਨਿਕਲਿਆ ਮਾਸਟਰਮਾਈਂਡ

ਸੋਮਵਾਰ ਨੂੰ ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਸੂਬੇ ਭਰ ’ਚ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਅਤੇੇ ਰਾਜ ਭਰ ਦੇ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾ ਕੇ 418.44 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਛੇ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 565.94-ਕਿਲੋ ਹੋ ਗਈ ਹੈ।

ਇਹ ਵੀ ਪੜ੍ਹੋ: ਕੇਂਦਰ ਨੇ TV ਚੈਨਲਾਂ ਨੂੰ ਪਰੇਸ਼ਾਨ ਕਰਨ ਵਾਲੀਆਂ ਵੀਡੀਓਜ਼ ਤੇ ਤਸਵੀਰਾਂ ਦੇ ਪ੍ਰਸਾਰਣ ਨੂੰ ਲੈ ਕੇ ਕੀਤਾ ਸਾਵਧਾਨ 

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 407 ਕਿਲੋ ਅਫੀਮ, 407 ਕਿਲੋ ਗਾਂਜਾ, 233 ਕੁਇੰਟਲ ਭੁੱਕੀ ਅਤੇ 33.88 ਲੱਖ ਨਸ਼ੇ  ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ।  ਪੁਲਿਸ ਨੇ ਇਨਾਂ ਛੇ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 7.72 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਹੁਣ IndiGo ਦੀ ਉਡਾਣ ਵਿਚ ਦੋ ਯਾਤਰੀਆਂ ਨੇ ਸ਼ਰਾਬ ਪੀ ਕੇ ਕੀਤਾ ਹੰਗਾਮਾ, ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਇੱਕ ਹਫਤੇ ਵਿੱਚ, ਪੁਲਿਸ ਨੇ 247 ਐਫਆਈਆਰ, ਜਿਨਾਂ ਵਿਚ 19 ਵਪਾਰਕ ਮਾਮਲੇ ਸ਼ਾਮਲ ਹਨ, ਦਰਜ ਕਰਕੇ 311 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 11.76-ਕਿਲੋ ਹੈਰੋਇਨ, 9.87-ਕਿਲੋ ਅਫੀਮ, 6.37 ਕੁਇੰਟਲ ਭੁੱਕੀ, ਅਤੇ ਫਾਰਮਾ ਓਪੀਔਡਜ ਦੀਆਂ 32118 ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਤੋਂ ਇਲਾਵਾ 2.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ।

ਇਹ ਵੀ ਪੜ੍ਹੋ: ਸਾਬਕਾ ਸੈਨਿਕਾਂ ਨੂੰ ਠੇਕੇ 'ਤੇ ਕੀਤਾ ਜਾਵੇਗਾ ਨਿਯੁਕਤ, ਮੈਨਪਾਵਰ ਓਪਟੀਮਾਈਜੇਸ਼ਨ ਲਈ ਸਰਕਾਰ ਦੀ ਯੋਜਨਾ

ਉਨਾਂ ਕਿਹਾ ਕਿ 5 ਜੁਲਾਈ, 2022 ਨੂੰ ਪੀ.ਓਜ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਦੀ ਸੁਰੂਆਤ ਕੀਤੀ ਗਈ ਸੀ, ਪਿਛਲੇ ਇੱਕ ਹਫਤੇ ਦੌਰਾਨ 13 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 608 ਤੱਕ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਸਾਰੀਆਂ ਅਗਲੀਆਂ ਪਿਛੜੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨਾਂ ਕੋਲੋਂ ਮਾਮੂਲੀ ਮਾਤਰਾ ਵਿੱਚ ਵੀ ਜ਼ਬਤੀ ਹੋਈ ਹੋਵੇ।

ਇਹ ਵੀ ਪੜ੍ਹੋ: ਫਿਲੌਰ ਮੁੱਠਭੇੜ: ਤਿੰਨ ਲੁਟੇਰਿਆਂ ਨੂੰ ਲੱਗੀਆਂ ਗੋਲੀਆਂ, ਇਕ ਦੀ ਮੌਤ, ਇਕ ਫਰਾਰ ਤੇ ਦੋ ਜ਼ੇਰੇ ਇਲਾਜ 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਉਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਨਾਂ ਦੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਸਾਰੇ ਨਸ਼ਾ ਤਸਕਰਾਂ ਵੀ ਦੀ ਪਛਾਣ ਕਰਕੇ ਨਕੇਲ ਕੱਸੀ ਜਾਵੇ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement