ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਲੜਕੀਆਂ ਨੂੰ ਗੱਤਕਾ ਰੈਫ਼ਰੀ ਬਣਾਉਣ ਦੀ ਸ਼ੁਰੂਆਤ
Published : Jan 9, 2023, 5:29 pm IST
Updated : Jan 9, 2023, 5:29 pm IST
SHARE ARTICLE
The National Gatka Association has started making girls Gatka referees
The National Gatka Association has started making girls Gatka referees

ਲੜਕੀਆਂ ਨੂੰ ਗੱਤਕਾ ਖੇਡਣ ਪ੍ਰਤੀ ਪ੍ਰੇਰਿਤ ਕਰਨ ਉਪਰ ਦਿੱਤਾ ਜ਼ੋਰ

 

ਤਲਵੰਡੀ ਸਾਬੋ - ਗੱਤਕੇਬਾਜ਼ ਲੜਕੀਆਂ ਨੂੰ ਸ਼ਸ਼ਕਤ ਬਣਾਉਣ, ਉਨ੍ਹਾਂ ਦੀ ਸਮਰੱਥਾ ਉਸਾਰੀ ਵਿੱਚ ਵਾਧਾ ਕਰਨ ਅਤੇ ਗੱਤਕਾ ਗਰਾਉਂਡ ਵਿੱਚ ਤਕਨੀਕੀ ਆਫੀਸ਼ੀਅਲ ਵਜੋਂ ਜਿੰਮੇਵਾਰੀ ਲਈ ਬਰਾਬਰੀ ਦੇ ਮੌਕੇ ਮੁਹੱਈਆ ਕਰਨ ਵਾਸਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਤਲਵੰਡੀ ਸਾਬੋ (ਬਠਿੰਡਾ) ਵਿਖੇ ਲਗਾਇਆ ਉੱਤਰੀ ਖੇਤਰ ਦਾ ਦੋ ਰੋਜਾ ਗੱਤਕਾ ਸੈਮੀਨਾਰ-ਕਮ-ਰੈਫਰੀ ਕੈਂਪ ਅੱਜ ਇੱਥੇ ਸਮਾਪਤ ਹੋ ਗਿਆ।

ਗੱਤਕਾ ਐਸੋਸੀਏਸ਼ਨ ਆਫ ਪੰਜਾਬ (ਰਜਿ.) ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਰਜਿ.) ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੀ ਸਮਾਪਤੀ ਮੌਕੇ ਮੌਕੇ ਮਾਤਾ ਸਾਹਿਬ ਕੌਰ ਕਾਲਜ (ਲੜਕੀਆਂ) ਤਲਵੰਡੀ ਸਾਬੋ ਦੀ ਪ੍ਰਿੰਸੀਪਲ ਕਮਲਜੀਤ ਕੌਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਉੱਪ-ਦਫ਼ਤਰ ਦੇ ਇੰਚਾਰਜ ਭੋਲਾ ਸਿੰਘ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਲੜਕੀਆਂ ਨੂੰ ਰੈਫਰੀ ਵਜੋਂ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਹੋਰ ਲੜਕੀਆਂ ਵੀ ਗੱਤਕਾ ਖੇਡਣ ਪ੍ਰਤੀ ਅਕਰਸ਼ਿਤ ਹੋਣਗੀਆਂ। ਉਹਨਾਂ ਕਿਹਾ ਕਿ ਗੱਤਕਾ ਅਤੇ ਸ਼ਸ਼ਤਰ ਵਿੱਦਿਆ ਸਿੱਖ ਵਿਰਾਸਤ ਦੀ ਪੁਰਾਤਨ ਕਲਾ ਹੈ। ਸਿੱਖ ਧਰਮ ਵਿੱਚੋਂ ਵੱਖ ਵੱਖ ਉਦਾਹਰਣਾਂ ਦਿੰਦਿਆਂ ਗੁਰੂ ਸਾਹਿਬਾਨ ਵੱਲੋਂ ਬੀਬੀਆਂ ਨੂੰ ਬਰਾਬਰੀ ਦੇਣ ਦੇ ਸੰਦੇਸ਼ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਗੱਤਕਾ ਖਾਸ ਕਰਕੇ ਬੀਬੀਆਂ ਲਈ ਸਵੈ-ਰੱਖਿਆ ਦੀ ਬਿਹਤਰ ਖੇਡ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਸਤਰ-ਵਿੱਦਿਆ ਨੂੰ ਪ੍ਰਫੁੱਲਤ ਕੀਤੇ ਜਾਣ ਬਾਰੇ ਵੇਰਵੇ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਤਲਵੰਡੀ ਸਾਬੋ ਵਿਖੇ 20 ਜਨਵਰੀ ਅਤੇ 21 ਜਨਵਰੀ ਨੂੰ ਹੋ ਰਹੀ ਲੜਕੀਆਂ ਦੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

 ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੋਆਰਡੀਨੇਟਰ ਸਿਮਰਨਜੀਤ ਸਿੰਘ ਅਤੇ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਗੱਤਕਾ ਖੇਡ ਨੂੰ ਕੌਮੀ ਪੱਧਰ ਉਤੇ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਯਤਨਾਂ ਵਜੋਂ ਹੀ ਲੜਕੀਆਂ ਨੂੰ ਗੱਤਕੇ ਪ੍ਰਤੀ ਆਕਰਸ਼ਿਤ ਕਰਨ ਲਈ ਉਨ੍ਹਾਂ ਨੂੰ ਗੱਤਕਾ ਗਰਾਉਂਡ ਵਿੱਚ ਤਕਨੀਕੀ ਆਫੀਸ਼ੀਅਲ ਵਜੋਂ ਬਰਾਬਰੀ ਦੇ ਮੌਕੇ ਮੁਹੱਈਆ ਕਰਵਾਉਣ ਵਾਸਤੇ ਇਹ ਕੈਂਪ ਲਾਇਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਸਾਰੇ ਟੂਰਨਾਮੈਂਟਾਂ ਵਿੱਚ ਲੜਕੀਆਂ ਵੀ ਰੈਫ਼ਰੀ ਦੀ ਭੂਮਿਕਾ ਨਿਭਾਅ ਸਕਣ। ਇਸ ਕੈਂਪ ਵਿੱਚ ਭਾਗ ਲੈਣ ਵਾਲੀਆਂ ਲੜਕੀਆਂ ਨੂੰ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਟੀ-ਸ਼ਰਟਾਂ ਅਤੇ ਸਰਟੀਫ਼ਿਕੇਟ ਵੀ ਦਿੱਤੇ ਗਏ।

ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਖੇਡ ਡਾਇਰੈਕਟੋਰੇਟ ਦੇ ਡਾਇਰੈਕਟਰ ਹਰਕਿਰਨਜੀਤ ਸਿੰਘ ਫਾਜਿਲਕਾ, ਰਮਨਜੀਤ ਸਿੰਘ ਸ਼ੰਟੀ, ਰਵਿੰਦਰ ਸਿੰਘ ਰਵੀ, ਸਿਖਲਾਈ ਤੇ ਕੋਚਿੰਗ ਡਾਇਰੈਕਟੋਰੇਟ ਦੇ ਡਾਇਰੈਕਟਰ ਇੰਦਰਜੋਧ ਸਿੰਘ ਸੰਨੀ, ਚਰਨਜੀਤ ਕੌਰ ਮੁਹਾਲੀ, ਗੁਰਪ੍ਰੀਤ ਸਿੰਘ ਬਠਿੰਡਾ, ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਵੱਲੋਂ ਰਾਜਦੀਪ ਸਿੰਘ ਬਾਲੀ, ਜਿਲਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਹਰਜੀਤ ਸਿੰਘ, ਜਸਕਰਨ ਸਿੰਘ, ਚੀਫ ਰੈਫਰੀ ਸੁਪ੍ਰੀਤ ਸਿੰਘ ਤੇ ਪਰਮਿੰਦਰ ਸਿੰਘ ਵੀ ਸ਼ਾਮਲ ਸਨ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement