ਸਰਕਾਰੀ ਮੁਲਾਜ਼ਮ ਤੋਂ 1,50,000 ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲੇ ਤਿੰਨ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ
Published : Jan 9, 2023, 2:47 pm IST
Updated : Jan 9, 2023, 2:47 pm IST
SHARE ARTICLE
Vigilance Bureau Punjab
Vigilance Bureau Punjab

ਉਕਤ ਦੋਸ਼ੀਆਂ ਵਿਚ ਪਟਿਆਲਾ ਦਾ ਇੱਕ ਪ੍ਰਾਪਰਟੀ ਏਜੰਟ ਉਮਰਦੀਨ, ਇੱਕ ਨਿੱਜੀ ਚੈਨਲ ਦਾ ਰਿਪੋਰਟਰ ਰੁਪਿੰਦਰ ਕੁਮਾਰ ਉਰਫ਼ ਡਿੰਪਲ ਅਤੇ ਸਲੀਮ ਨਾਂ ਦਾ ਵਿਅਕਤੀ ਸ਼ਾਮਲ

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1,50,000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿੱਚ ਨਾਭਾ, ਪਟਿਆਲਾ ਦਾ ਇੱਕ ਪ੍ਰਾਪਰਟੀ ਏਜੰਟ ਉਮਰਦੀਨ, ਸਲੀਮ ਅਤੇ ਇੱਕ ਨਿੱਜੀ ਚੈਨਲ ਦਾ ਰਿਪੋਰਟਰ ਰੁਪਿੰਦਰ ਕੁਮਾਰ ਉਰਫ਼ ਡਿੰਪਲ ਸ਼ਾਮਲ ਹਨ। ਇਹਨਾਂ ਨੂੰ ਤਹਿਸੀਲ ਨਾਭਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਰੁਪਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ 'ਤੇ ਨਾਭਾ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਉਮਰਦੀਨ ਅਤੇ ਉਸਦੇ ਸਾਥੀ ਉਸ ਨੂੰ ਬਲੈਕਮੇਲ ਕਰ ਰਹੇ ਹਨ ਅਤੇ 500 ਰੁਪਏ ਦੀ ਕਥਿਤ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵਾਇਰਲ ਨਾ ਕਰਨ ਅਤੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਨਾ ਕਰਨ ਬਦਲੇ 5,00,000 ਰੁਪਏ ਮੰਗ ਰਹੇ ਹਨ।

ਸ਼ਿਕਾਇਤਕਰਤਾ ਨੇ ਸਪੱਸ਼ਟ ਕੀਤਾ ਕਿ ਉਸ ਨੇ ਰਜਿਸਟਰੀ ਦੌਰਾਨ ਕੋਈ ਵੀ ਰਿਸ਼ਵਤ ਨਹੀਂ ਲਈ, ਜਿਸ ਵਿੱਚ ਉਮਰਦੀਨ ਇੱਕ ਗਵਾਹ ਸੀ ਬਲਕਿ ਉਹ ਇੱਕ ਵਿਅਕਤੀ ਨੂੰ ਛੋਟੇ ਨੋਟ ਦੇਣ ਬਦਲੇ ਉਸ ਕੋਲੋਂ 500 ਰੁਪਏ ਵਾਪਸ ਲੈ ਰਿਹਾ ਸੀ। ਇਸ ਦੌਰਾਨ ਉਕਤ ਮੁਲਜ਼ਮ ਨੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਆਪਣੇ ਮੋਬਾਈਲ ਨਾਲ ਵੀਡੀਓ ਬਣਾ ਲਈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਸੌਦਾ 2,50,000 ਰੁਪਏ ਵਿੱਚ ਤੈਅ ਹੋਇਆ ਹੈ ਅਤੇ ਉਕਤ ਮੁਲਜ਼ਮ ਉਮਰਦੀਨ ਉਸ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਵੀ ਲੈ ਚੁੱਕਾ ਹੈ।

ਉਪਰੋਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਉਰੋ ਦੇ ਉਡਣ ਦਸਤਾ ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਉਮਰਦੀਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਸਰੀ ਕਿਸ਼ਤ ਵਜੋਂ 1,50,000 ਰੁਪਏ ਦੀ ਜਬਰੀ ਵਸੂਲੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਕੋਲੋਂ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਲਏ 50,000 ਰੁਪਏ ਵਿੱਚੋਂ 40,000 ਰੁਪਏ ਵੀ ਬਰਾਮਦ ਕਰ ਲਏ।

ਇਸ ਉਪਰੰਤ ਉਕਤ ਮਾਮਲੇ ਦੇ ਹੋਰ ਸਹਿ-ਮੁਲਜ਼ਮ ਸਲੀਮ ਅਤੇ ਰੁਪਿੰਦਰ ਕੁਮਾਰ ਉਰਫ਼ ਡਿੰਪਲ ਨੂੰ ਵੀ ਨਾਭਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਹਨਾਂ ਅੱਗੇ ਦੱਸਿਆ ਕਿ ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 419, 420, 384, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਤਹਿਤ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਐਫ.ਆਈ.ਆਰ. ਨੰ. 02 ਮਿਤੀ 08-01-2023 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement