Amritsar News: ਅੰਮ੍ਰਿਤਧਾਰੀ ਸਿੱਖ ਦੀ ਉਤਾਰੀ ਪੱਗ, 15 ਨੌਜਵਾਨਾਂ ਨੇ ਦੁਕਾਨ ਦੀ ਕੀਤੀ ਭੰਨਤੋੜ 
Published : Jan 9, 2024, 2:34 pm IST
Updated : Jan 9, 2024, 2:34 pm IST
SHARE ARTICLE
File Photo
File Photo

ਮੁਲਜ਼ਮ ਗੁਰਦੇਵ ਸਿੰਘ ਨੇ ਉਸ ਦੀ ਪੂਰੀ ਦੁਕਾਨ ਦੀ ਭੰਨ-ਤੋੜ ਕੀਤੀ ਅਤੇ ਉਸ ਦੀ ਪੱਗ ਵੀ ਉਤਾਰ ਦਿੱਤੀ।

Amritsar - ਅੰਮ੍ਰਿਤਸਰ ਦੇ ਦਿਹਾਤੀ ਇਲਾਕੇ 'ਚ ਨਿੱਜੀ ਰੰਜਿਸ਼ ਕਾਰਨ ਬਜ਼ੁਰਗ ਵਿਅਕਤੀ ਦੀ ਪੱਗ ਲਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨੂੰ ਵਿਆਹ ਲਈ ਛੱਡ ਕੇ ਆਇਆ ਸੀ। ਵਾਪਸ ਆ ਕੇ ਉਹ ਆਪਣੀ ਦੁਕਾਨ 'ਤੇ ਬੈਠਾ ਹੀ ਸੀ। ਜਿੱਥੇ ਕਰੀਬ 15 ਨੌਜਵਾਨਾਂ ਨੇ ਆ ਕੇ ਉਸ 'ਤੇ ਹਮਲਾ ਕਰ ਦਿੱਤਾ।  

ਮੁਲਜ਼ਮ ਗੁਰਦੇਵ ਸਿੰਘ ਨੇ ਉਸ ਦੀ ਪੂਰੀ ਦੁਕਾਨ ਦੀ ਭੰਨ-ਤੋੜ ਕੀਤੀ ਅਤੇ ਉਸ ਦੀ ਪੱਗ ਵੀ ਉਤਾਰ ਦਿੱਤੀ। ਲਖਬੀਰ ਸਿੰਘ ਨੇ ਕਿਹਾ ਕਿ ਮੁਲਜ਼ਮ ‘ਆਪ’ ਸਿਆਸੀ ਪਾਰਟੀ ਨਾਲ ਸਬੰਧਤ ਹੈ, ਇਸ ਲਈ ਉਸ ਨੂੰ ਕਿਸੇ ਦਾ ਡਰ ਨਹੀਂ ਹੈ। ਉਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੇ ਕੇਸ-ਕੰਘੇ ਦੀ ਵੀ ਬੇਅਦਬੀ ਕੀਤੀ। ਪੀੜਤ ਲਖਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੀ ਪੱਗ ਨੂੰ ਨੁਕਸਾਨ ਪਹੁੰਚਾ ਕੇ ਬੇਅਦਬੀ ਕੀਤੀ ਹੈ। ਇਸ ਲਈ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ। 

ਇਸ ਮਾਮਲੇ ਵਿਚ ਗੁਰਦੇਵ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਪੈਲੇਸ ਵਿਚ ਵਿਆਹ ਦੌਰਾਨ ਲਖਬੀਰ ਸਿੰਘ ਨੇ ਪਹਿਲਾਂ ਝਗੜਾ ਕੀਤਾ ਅਤੇ ਉਸ ਦੀ ਪੱਗ ਲਾਹ ਦਿੱਤੀ। ਇਸ ਤੋਂ ਬਾਅਦ ਉਹ ਚੁੱਪਚਾਪ ਘਰ ਆ ਗਿਆ ਅਤੇ ਥਾਣਾ ਲਾਪੋਕੇ ਵਿਖੇ ਕੇਸ ਦਰਜ ਕਰਵਾ ਦਿੱਤਾ। ਲਖਬੀਰ ਸਿੰਘ ਦੇ ਬਿਆਨਾਂ ’ਤੇ ਥਾਣਾ ਬਚੀਵਿੰਡ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਧੜਿਆਂ ਦੀਆਂ ਸ਼ਿਕਾਇਤਾਂ ਉਨ੍ਹਾਂ ਕੋਲ ਆਈਆਂ ਹਨ ਅਤੇ ਉਹ ਮਾਮਲਾ ਦਰਜ ਕਰ ਕੇ ਜਾਂਚ ਕਰ ਰਹੇ ਹਨ। ਸੀਸੀਟੀਵੀ ਵੀਡੀਓ ਦੇ ਆਧਾਰ 'ਤੇ ਪਤਾ ਲੱਗੇਗਾ ਕਿ ਕਿਸ ਦਾ ਕਸੂਰ ਹੈ।  

(For more news apart from Amritsar News, stay tuned to Rozana Spokesman)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement