Punjab Weather News: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ; ਕਈ ਥਾਈਂ ਮੀਂਹ ਪੈਣ ਦੇ ਆਸਾਰ
Published : Jan 9, 2024, 7:51 am IST
Updated : Jan 9, 2024, 7:51 am IST
SHARE ARTICLE
Cold wave alert in Punjab, Haryana and Chandigarh
Cold wave alert in Punjab, Haryana and Chandigarh

ਧੁੰਦ ਤੋਂ ਰਾਹਤ ਮਿਲਣ ਦੀ ਸੰਭਾਵਨਾ

Punjab Weather News: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੁੱਝ ਦਿਨਾਂ ਤਕ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਪੱਛਮੀ ਗੜਬੜ ਕਾਰਨ ਤਿੰਨੇ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੁਹਾਲੀ 'ਚ ਅੱਜ 25 ਫ਼ੀ ਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹ, ਫਰੀਦਾਬਾਦ ਅਤੇ ਪਲਵਲ ਵਿਚ ਵੀ ਮੀਂਹ ਦੀ 25 ਫ਼ੀ ਸਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ 'ਚ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ਿਮਲਾ ਅਤੇ ਧਰਮਸ਼ਾਲਾ ਵਿਚ ਵੀ ਮੀਂਹ ਪੈ ਸਕਦਾ ਹੈ। ਸਿਰਮੌਰ, ਸੋਲਨ, ਬਿਲਾਸਪੁਰ ਅਤੇ ਹਮੀਰਪੁਰ ਵਿਚ ਧੁੰਦ ਨਾਲ ਠੰਢ ਹੋਰ ਵਧੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਅਤੇ ਹਿਮਾਚਲ ਦੇ ਜ਼ਿਆਦਾਤਰ ਇਲਾਕਿਆਂ 'ਚ ਸੋਮਵਾਰ ਨੂੰ ਇਕ ਦਿਨ ਪਹਿਲਾਂ ਬੱਦਲ ਛਾਏ ਰਹੇ। ਜਿਸ ਕਾਰਨ ਕਈ ਇਲਾਕਿਆਂ ਵਿਚ ਧੁੰਦ ਦਾ ਅਸਰ ਘੱਟ ਦੇਖਣ ਨੂੰ ਮਿਲਿਆ। ਇਸ ਨਾਲ ਵੱਧ ਤੋਂ ਵੱਧ ਤਾਪਮਾਨ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੋਮਵਾਰ ਸ਼ਾਮ ਨੂੰ ਪੰਜਾਬ ਦਾ ਤਾਪਮਾਨ ਆਮ ਨਾਲੋਂ 9.2 ਡਿਗਰੀ ਘੱਟ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦਾ ਤਾਪਮਾਨ ਆਮ ਨਾਲੋਂ 5.3 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 2.4 ਡਿਗਰੀ ਘੱਟ ਸੀ।

ਉੱਤਰੀ ਭਾਰਤ ਵਿਚ ਲਗਾਤਾਰ ਵੱਧ ਰਹੀ ਠੰਢ ਕਰਕੇ ਆਮ-ਜੀਵਨ ਪ੍ਰਭਾਵਤ ਕਰ ਦਿਤਾ ਹੈ। ਠੰਢ ਕਰਕੇ ਰੋਜ਼ਾਨਾ ਦਿਹਾੜੀ ਕਰਨ ਵਾਲੇ ਕਾਮਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਕਰਕੇ ਸੂਬੇ ਭਰ ਦੇ ਬਾਜ਼ਾਰ ਵੀ ਸੁਨਸਾਨ ਪਏ ਹਨ, ਜਿਸ ਕਰਕੇ ਸੂਬੇ ਦੀ ਆਰਥਿਕਤਾ ’ਤੇ ਵੀ ਅਸਰ ਪੈ ਰਿਹਾ ਹੈ।

 (For more Punjabi news apart from Cold wave alert in Punjab, Haryana and Chandigarh, stay tuned to Rozana Spokesman)

Tags: punjab fog

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement