Amritsar News : ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼

By : BALJINDERK

Published : Jan 9, 2025, 5:57 pm IST
Updated : Jan 9, 2025, 5:57 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤੇ ਗਏ ਹਥਿਆਰ
ਪੁਲਿਸ ਵਲੋਂ ਕਾਬੂ ਕੀਤੇ ਗਏ ਹਥਿਆਰ

Amritsar News : ਤਿੰਨ ਪਿਸਤੌਲਾਂ 4 ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਕਾਬੂ, ਮੁਲਜ਼ਮ ਹਥਿਆਰਾਂ ਦੀ ਖੇਪ ਗੈਂਗਸਟਰਾਂ ਨੂੰ ਕਰਦਾ ਸੀ ਸਪਲਾਈ 

Amritsar News in Punjabi : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ਵਿਖੇ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ ਤਿੰਨ ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ 9 ਐਮਐਮ ਦੇ ਦੋ ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ ਸ਼ਾਮਲ ਹੈ, ਸਮੇਤ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦੇ ਗ੍ਰੇਅ ਰੰਗ ਦੀ ਹੌਂਡਾ ਐਕਟਿਵਾ ਸਕੂਟਰ (ਪੀ.ਬੀ.02ਈ.ਐਫ.2599), ਜਿਸ 'ਤੇ ਉਹ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਇਹ ਭਰੋਸੇਯੋਗ ਜਾਣਕਾਰੀ ਮਿਲਣ ਕਿ ਇੱਕ ਵਿਦੇਸ਼ੀ ਮੂਲ ਦਾ ਭਾਰਤੀ ਵਿਅਕਤੀ ਮਨਜੋਤ ਸਿੰਘ ਉਰਫ਼ ਮੰਨੂ ਆਪਣੇ ਭਾਰਤ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਰਾਹੀਂ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਪਿੰਡ ਰਾਮ ਤੀਰਥ ਤੋਂ ਪਿੰਡ ਖੁਰਮਣੀਆਂ ਅੰਮ੍ਰਿਤਸਰ ਨੂੰ ਜਾਂਦੀ ਲਿੰਕ ਰੋਡ 'ਤੇ ਵਿਖੇ ਵਿਸ਼ੇਸ਼ ਨਾਕਾ ਲਗਾ ਕੇ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨਜੋਤ ਸਿੰਘ ਇਸ ਨੈੱਟਵਰਕ ਦਾ ਮੁੱਖ ਸਰਗਨਾ ਹੈ ਜੋ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਕਰਨ ਲਈ ਐਨਕ੍ਰਿਪਟਡ ਐਪਸ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ।

ਜ਼ਿਕਰਯੋਗ ਹੈ ਕਿ ਦੋਸ਼ੀ ਮਨਜੋਤ 2022 ਵਿੱਚ ਤਰਨਤਾਰਨ ਦੇ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਦਰਜ ਕੀਤੇ ਗਏ ਐਨਡੀਪੀਐਸ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਦੋਸ਼ੀ ਗੁਰਪ੍ਰੀਤ ਸਿੰਘ ਵੀ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ।

ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਉਸਦੇ ਸਾਥੀ ਦੀ ਵੀ ਪਛਾਣ ਕਰ ਲਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1) (ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 1 ਮਿਤੀ 08.01.2025 ਦਰਜ ਕੀਤੀ ਗਈ ਹੈ।

(For more news apart from Arms smuggling racket busted by Amritsar police, One person arrested with 3 pistols and 4 live cartridges News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement