ਮੇਰੀ ਸ਼ਹਾਦਤ ਹੁੰਦੀ ਹੈ ਤਾਂ ਸਸਕਾਰ ਨਾ ਕਰਨਾ ਅਤੇ ਮੇਰੀ ਮ੍ਰਿਤਕ ਦੇਹ ਇੱਥੇ ਰੱਖ ਕੇ ਹੀ ਧਰਨਾ ਜਾਰੀ ਰੱਖਣਾ- ਡੱਲੇਵਾਲ
Published : Jan 9, 2025, 4:42 pm IST
Updated : Jan 9, 2025, 4:42 pm IST
SHARE ARTICLE
If I die, do not cremate me and continue the protest by keeping my body here - Dallewal
If I die, do not cremate me and continue the protest by keeping my body here - Dallewal

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ

ਖਨੌਰੀ  : ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਕਾਕਾ ਕੋਟੜਾ ਨੇ ਕਿਹਾ ਹੈ ਕਿ ਭਲਕੇ 10 ਜਨਵਰੀ ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਡੱਲੇਵਾਲ ਦੀ ਸਿਹਤ ਖਰਾਬ ਹੈ ਪਰ ਉਹ ਮਾਨਸਿਕ ਤੌਰ ਪੂਰੇ ਮਜ਼ਬੂਤ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਧਰਨਾ ਜਿੱਤਿਆ ਨਹੀਂ ਜਾਂਦਾ ਉਦੋਂ ਸਾਰੇ ਮਜ਼ਬੂਤ ਰਹਿਣਾ।

ਕਾਕਾ ਕੋਟੜਾ ਨੇ ਕਿਹਾ ਹੈ ਕਿ ਡੱਲੇਵਾਲ ਨੇ ਕਿਹਾ ਹੈ ਮੈਂ ਆਪਣੇ ਪਰਿਵਾਰ ਨੂੰ ਕਹਿ ਦਿੱਤਾ ਜੇਕਰ ਮੇਰੀ ਸ਼ਹਾਦਤ ਹੁੰਦੀ ਹੈ ਤਾਂ ਸਸਕਾਰ ਨਾ ਕਰਨਾ ਅਤੇ ਮੇਰੀ ਮ੍ਰਿਤਕ ਦੇਹ ਇੱਥੇ ਰੱਖ ਕੇ ਹੀ ਧਰਨਾ ਉਦੋਂ ਤੱਕ ਜਾਰੀ ਰੱਖਣਾ ਜਦੋਂ ਤੱਕ ਮੋਰਚਾ ਜਿੱਤਿਆ ਨਹੀਂ ਜਾਂਦਾ।  ਉਨ੍ਹਾਂ ਨੇ ਕਿਹਾ ਹੈ ਕਿ ਇਹ ਲੜਾਈ ਇਕੱਲੇ ਡੱਲੇਵਾਲ ਦੀ ਨਹੀਂ ਪੂਰੇ ਦੇਸ਼ ਵਾਸੀਆਂ ਦੀ ਹੈ।

ਕਿਸਾਨ ਆਗੂ ਦਾ ਕਹਿਣਾ ਹੈ ਕਿ ਦੇਸ਼ ਦੇ ਵੱਖ-ਵੱਖ ਸੂਬਿਆਵ ਵਿਚੋਂ ਕਿਸਾਨਾਂ ਦੇ ਜਥੇ ਆਉਣਗੇ ਅਤੇ ਮੋਰਚੇ ਦਾ ਹਿੱਸਾ ਬਣਨਗੇ। ਉਨ੍ਹਾਂ ਨੇਕਿਹਾ ਕਿ ਕੇਂਦਰ ਸਰਕਾਰ ਦੇ ਖਿਲਾਫ ਪੁਤਲੇ ਫੂਕੇ ਜਾਣਗੇ।  ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਸਾਰੇ ਕਿਸਾਨਾਂ ਜਥੇਬੰਦੀਆ ਅਤੇ ਕਿਰਤੀ ਵਰਗ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮੋਰਚੇ ਨੂੰ ਮਜ਼ਬੂਤ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement