‘ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਚਾਰਾਜੋਈ ਕਰਨ ਜਥੇਦਾਰ ਗਿਆਨੀ ਰਘਬੀਰ ਸਿੰਘ’: ਪ੍ਰੋ. ਸਰਚਾਂਦ ਸਿੰਘ ਖਿਆਲਾ
Published : Jan 9, 2025, 11:50 am IST
Updated : Jan 9, 2025, 11:50 am IST
SHARE ARTICLE
‘Jathedar Giani Raghbir Singh should find a way to break Jagjit Singh Dallewal’s fast to death’: Prof. Sarchand Singh Khiala
‘Jathedar Giani Raghbir Singh should find a way to break Jagjit Singh Dallewal’s fast to death’: Prof. Sarchand Singh Khiala

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਭਾਜਪਾ ਆਗੂਆਂ ਨੇ ਪ੍ਰਗਟਾਈ ਚਿੰਤਾ

 

 BJP leaders express concern about Jagjit Singh Dallewal's health: ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਚਾਰਾਜੋਈ ਕਰਨ ਦੀ ਅਪੀਲ ਕੀਤੀ ਹੈ ।

ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਕਈ ਮਾਮਲਿਆਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀਆਂ ਇਕੱਤਰਤਾਵਾਂ ਵਿਚ ਭੁੱਖ ਹੜਤਾਲ’ਤੇ ਬੈਠਣ ਵਾਲੇ ਵਿਅਕਤੀਆਂ ਜਿਵੇਂ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕਿਸੇ ਵੀ ਢੰਗ ਨਾਲ ਆਪਣੀ ਸਿਹਤ ਨੂੰ ਨੁਕਸਾਨ ਨਾ ਪਹੁੰਚਾਉਣ ਅਤੇ ਤੁਰਤ ਆਪਣੀ ਭੁੱਖ ਹੜਤਾਲ ਵਾਪਸ ਲੈ ਕੇ ਸਿਹਤ ਦਾ ਖ਼ਿਆਲ ਰੱਖਣ ਪ੍ਰਤੀ ਆਦੇਸ਼ ਕੀਤੇ ਗਏ ਹਨ, ਜਿਸ ਨੂੰ ਉਨ੍ਹਾਂ ਨੇ ਸਮੇਂ ਸਮੇਂ ਖਿੜੇ ਮੱਥੇ ਪਰਵਾਨ ਵੀ ਕੀਤਾ ਹੈ। 

ਅੱਜ ਉਸੇ ਤਰਜ਼ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ ਇਕ ਗੁਰਸਿੱਖ ਹਨ, ਦੇ ਮਾਮਲੇ ਵਿਚ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਉਸ ਦੀ ਜਾਨ ਨੂੰ ਬਚਾਉਣ ਲਈ ਮਰਨ ਵਰਤ ਖ਼ਤਮ ਕਰਨ ਪ੍ਰਤੀ ਆਪਣੀ ਭੂਮਿਕਾ ਨਿਭਾਉਣ ’ਤੇ ਵਿਚਾਰ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਕੋਈ ਵੀ ਆਗੂ ਜਾਂ ਵਰਕਰ ਮਰਨ ਵਰਤ ਜਿਹਾ ਫ਼ੈਸਲਾ ਨਾ ਲਵੇ ਇਹ ਯਕੀਨੀ ਬਣਾਇਆ ਜਾਵੇ।

ਪ੍ਰੋ. ਸਰਚਾਂਦ ਸਿੰਘ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਜੋ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਜ਼ਦੀਕੀ ਸਾਥੀ ਹਨ ਵੱਲੋਂ ਬੀਤੇ ਦਿਨੀਂ ਖਨੌਰੀ ਬਾਰਡਰ ਵਿਖੇ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਪੁੱਛਿਆ ਗਿਆ ਸੀ ਅਤੇ ਉਨ੍ਹਾਂ ਨੂੰ ਮਰਨ ਵਰਤ ਛੱਡਣ ਦੀ ਅਪੀਲ ਕੀਤੀ। ਅੱਜ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਮਾਮਲੇ ’ਚ ਦਖ਼ਲ ਦੇਣ ਅਤੇ ਮਰਨ ਵਰਤ ਛੁਡਵਾਉਣ ਲਈ ਪੱਤਰ ਵੀ ਲਿਖਿਆ ਗਿਆ।

ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਡੱਲੇਵਾਲ ਨੂੰ ਮਰਨ ਵਰਤ ਛੱਡ ਕੇ ਗੱਲਬਾਤ ਦਾ ਰਸਤਾ ਅਖ਼ਤਿਆਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਲਈ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖੇ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿਆਸੀ ਤੇ ਨਿੱਜੀ ਸਵਾਰਥ ਲਈ ਮੋਦੀ ਸਰਕਾਰ ਖ਼ਿਲਾਫ਼ ਬਿਰਤਾਂਤ ਸਿਰਜਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਜਿੱਥੇ ਕਿ ਮੋਦੀ ਸਰਕਾਰ ਲਈ ਕਿਸਾਨ ਅਤੇ ਖੇਤੀਬਾੜੀ ਵਿਸ਼ੇਸ਼ ਤਰਜੀਹੀ ਖੇਤਰ ਹੈ ਅਤੇ ਖੇਤੀਬਾੜੀ ਨੂੰ ਨਵੇਂ ਯੁੱਗ ਵਿਚ ਲਿਜਾਣ ਲਈ ਯਤਨਸ਼ੀਲ ਹੈ। 

ਕੇਂਦਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਤਕਨਾਲੋਜੀ ਨਾਲ ਜੋੜਨ ਲਈ ਅਹਿਮ ਉਪਰਾਲੇ ਕੀਤੇ ਹਨ। ਜਿੱਥੇ ਕਾਂਗਰਸ ਦੀ ਸਰਕਾਰ ਸਮੇਂ 2013-14 ਦੌਰਾਨ ਕੇਂਦਰੀ ਖੇਤੀ ਬਜਟ 20 ਹਜ਼ਾਰ ਕਰੋੜ ਵੀ ਨਹੀਂ ਸੀ ਉਹ ਹੁਣ 2024-25 ਨੂੰ ਖੇਤੀਬਾੜੀ ਅਤੇ ਸਹਾਇਕ ਖੇਤਰ ਲਈ ਕੇਂਦਰੀ ਬਜਟ 1.52 ਲੱਖ ਕਰੋੜ ਰੁਪਏ ਹੈ। ਕਿਸਾਨ ਸਨਮਾਨ ਨਿਧੀ ਯੋਜਨਾ, ਮੈਡੀਕਲ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ, ਕਿਸਾਨ ਕ੍ਰੈਡਿਟ ਕਾਰਡ, ਖਾਦਾਂ ’ਤੇ ਸਬਸਿਡੀ, ਖੇਤੀ ਨਿਰਯਾਤ ’ਚ ਵਾਧਾ, ਪ੍ਰਧਾਨ ਮੰਤਰੀ ਕਿਸਾਨ ਸਮ੍ਰਿਧੀ ਕੇਂਦਰ ਯੋਜਨਾ, ਫ਼ਸਲਾਂ ਦੀ ਐੱਮ ਐਸ ਪੀ ਵਿਚ ਦੋ ਗੁਣਾ ਤੋਂ ਵੱਧ ਵਾਧਾ ਕੀਤਾ ਗਿਆ।  

ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਕੇਂਦਰੀ ਵੱਲੋਂ ਜਾਰੀ ਐੱਮ ਐਸ ਪੀ ਤੋਂ ਘੱਟ ਮੁੱਲ ’ਤੇ ਖ਼ਰੀਦ ਹੋਣ ’ਤੇ ਭਰਪਾਈ ਯੋਜਨਾ ਦਾ ਲਾਭ ਹਰਿਆਣਾ ਉਠਾ ਰਿਹਾ ਹੈ ਅਤੇ 24 ਫ਼ਸਲਾਂ ’ਤੇ ਐੱਮ ਐਸ ਪੀ ਖ਼ਰੀਦ ਦੀ ਗਰੰਟੀ ਦਿੱਤੀ ਹੈ ਫਿਰ ਇਹ ਗਰੰਟੀ ਪੰਜਾਬ ਸਰਕਾਰ ਕਿਉਂ ਨਹੀਂ ਦੇ ਰਹੀ ਹੈ। ਜਦੋਂ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੇ ਐੱਮ ਐਸ ਪੀ ਖ਼ਰੀਦ ਦੀ ਗਰੰਟੀ ਦਾ ਵਾਅਦਾ ਕੀਤਾ ਸੀ। ਨਾ ਹੀ ਕੁਦਰਤੀ ਆਫ਼ਤ ’ਤੇ ਬਿਨਾ ਕਿਸੇ ਗਿਰਦਾਵਰੀ ਦੇ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਆਪ ਸਰਕਾਰ ਨੇ ਪੂਰਾ ਕੀਤਾ ਹੈ।

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement