Punjab School Time: ‘ਸਕੂਲਾਂ ਦਾ ਬਦਲਿਆ ਜਾਵੇ ਸਮਾਂ’, ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਲਿਖੀ ਪੰਜਾਬ ਸਰਕਾਰ ਨੂੰ ਚਿੱਠੀ
Published : Jan 9, 2025, 1:56 pm IST
Updated : Jan 9, 2025, 1:56 pm IST
SHARE ARTICLE
'School timings should be changed', Punjab Child Rights Commission writes letter to Punjab Government
'School timings should be changed', Punjab Child Rights Commission writes letter to Punjab Government

ਠੰਢ ਤੇ ਧੁੰਦ ਕਾਰਨ ਸਮਾਂ ਬਦਲਣ ਦੀ ਸਿਫ਼ਾਰਿਸ਼

 

Punjab News: ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਦੌਰਾਨ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਸਿਫਾਰਿਸ਼ ਕੀਤੀ ਗਈ ਹੈ। ਇਹ ਸਿਫਾਰਿਸ਼ ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਕੀਤੀ ਹੈ।  ਬਾਲ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਪੈ ਰਹੀ ਹੈ, ਇਸ ਨੂੰ ਮੱਦੇਨਜ਼ਰ ਰੱਖਦੇ ਹੋਏ 31 ਜਨਵਰੀ ਤਕ ਸਕੂਲਾਂ ਦਾ ਸਮਾਂ 10 ਵਜੇ ਕੀਤਾ ਜਾਵੇ। ਚਿੱਠੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਸਕੂਲੀ ਵਾਹਨਾਂ ਨਾਲ ਹਾਦਸੇ ਵਾਪਰਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। 

ਸਿਫਾਰਸ਼ ਕੀਤੀ ਕਿ ਠੰਢ ਅਤੇ ਧੁੰਦ ਨੂੰ ਧਿਆਨ ਵਿਚ ਰੱਖਦੇ ਹੋਏ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਤੁਰਤ ਪ੍ਰਭਾਵ ਨਾਲ ਬਦਲਿਆ ਜਾਵੇ। 
ਜ਼ਿਕਰਯੋਗ ਹੈ ਕਿ ਇਕ ਪਾਸੇ ਜਿੱਥੇ ਕੜਾਕੇ ਦੀ ਠੰਢ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਹਨ। ਸੂਬੇ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਜਿੱਥੇ ਆਪਣੇ ਪੱਧਰ 'ਤੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ, ਉਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅਜੇ ਤਕ ਸਕੂਲਾਂ ਦਾ ਸਮਾਂ ਬਦਲਣ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ, ਜਿਸ ਦੇ ਚਲਦੇ ਕੜਾਕੇ ਦੀ ਠੰਢ ਦਰਮਿਆਨ ਵੀ ਸਰਕਾਰੀ ਸਕੂਲ ਪਹਿਲਾਂ ਤੋਂ ਨਿਰਾਧਾਰਤ ਸਮੇਂ ਅਨੁਸਾਰ ਹੀ ਖੁੱਲ੍ਹ ਰਹੇ ਹਨ। 


 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement