ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ
Published : Jan 9, 2025, 7:36 pm IST
Updated : Jan 9, 2025, 7:36 pm IST
SHARE ARTICLE
Sirhind feeder closed for 32 days
Sirhind feeder closed for 32 days

ਸਰਹੰਦ ਫ਼ੀਡਰ ਦੀ ਰੀਲਾਈਨਿੰਗ ਦਾ ਕੰਮ ਕਰਾਉਣ ਲਈ ਕੈਨਾਲ ਨੂੰ 10 ਜਨਵਰੀ ਤੋਂ 10 ਫ਼ਰਵਰੀ, 2025 (ਦੋਵੇਂ ਦਿਨ ਸ਼ਾਮਲ) ਤੱਕ ਬੰਦ

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ ਸਰਹੰਦ ਫ਼ੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫ਼ੀਡਰ ਦੀ ਰੀਲਾਈਨਿੰਗ ਦਾ ਕੰਮ ਕਰਾਉਣ ਲਈ ਕੈਨਾਲ ਨੂੰ 10 ਜਨਵਰੀ ਤੋਂ 10 ਫ਼ਰਵਰੀ, 2025 (ਦੋਵੇਂ ਦਿਨ ਸ਼ਾਮਲ) ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ਼ 1873)  ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਗਏ ਹਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement