Gurdaspur News : ਗੁਰਦਾਸਪੁਰ ’ਚ ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਬੰਬਰੀ ਬਾਈਪਾਸ ’ਤੇ ਧੁੰਦ ਕਾਰਨ ਕਿੰਨੂਆਂ ਨਾਲ ਭਰਿਆ ਟਰੱਕ ਪਲਟਿਆ

By : BALJINDERK

Published : Jan 9, 2025, 1:32 pm IST
Updated : Jan 9, 2025, 1:32 pm IST
SHARE ARTICLE
ਕਿੰਨੂਆਂ ਨਾਲ ਭਰਿਆ ਟਰੱਕ ਪਲਟਿਆ ਹੋਇਆ
ਕਿੰਨੂਆਂ ਨਾਲ ਭਰਿਆ ਟਰੱਕ ਪਲਟਿਆ ਹੋਇਆ

Gurdaspur News : ਦੋ ਕਾਰ ਸਵਾਰ ਨੌਜਵਾਨਾਂ ਦੀ ਵਾਲ-ਵਾਲ ਬਚੀ ਜਾਨ, ਹਾਦਸੇ ’ਚ ਟਰੱਕ ਚਾਲਕ ਵੀ ਜ਼ਖ਼ਮੀ 

Gurdaspur News in Punjabi : ਸੰਘਣੀ ਧੁੰਦ ਅਤੇ ਵਾਹਨਾਂ ਦੀ ਤੇਜ਼ ਰਫ਼ਤਾਰ ਕਾਰਨ ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਪੁਲਿਸ ਨਾਕਾ ਬੰਬਰੀ ਬਾਈਪਾਸ ’ਤੇ ਵੱਡਾ ਹਾਦਸਾ ਵਾਪਰਿਆ ਹੈ। ਇੱਕ ਕਿੰਨੂਆਂ ਨਾਲ ਭਰਿਆ ਟਰੱਕ ਇੱਕ ਕਾਰ ਦੇ ਉੱਪਰ ਪਲਟਣ ਦਾ ਸਮਾਚਾਰ ਸਾਹਮਣੇ ਆਇਆ ਹੈ। 

1

ਦੋ ਕਾਰ ਸਵਾਰ ਨੌਜਵਾਨਾਂ ਦੀ ਜਾਨ ਵਾਲ-ਵਾਲ ਬਚੀ ਹੈ। ਇਸ ਹਾਦਸੇ ’ਚ ਟਰੱਕ ਚਾਲਕ ਵੀ ਜ਼ਖ਼ਮੀ ਹੋ ਗਿਆ ਹੈ।  ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਕਾਰ ’ਚੋਂ ਜ਼ਖ਼ਮੀਆਂ ਨੂੰ ਕੱਢ ਕੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ।

1

ਇਸ ਹਾਦਸੇ 'ਚ ਜ਼ਖ਼ਮੀ ਹੋਏ ਟਰੱਕ ਡਰਾਈਵਰ ਮੋਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸਵੇਰ ਅੰਮ੍ਰਿਤਸਰ ਵੱਲੋਂ ਆ ਰਹੀ ਇਕ ਕਾਰ ਜਦੋਂ ਗੁਰਦਾਸਪੁਰ ਸ਼ਹਿਰ ਦੇ ਬੱਸ ਸਟੈਂਡ ਦੇ ਮੋੜ ਵੱਲ ਮੁੜਨਾ ਸੀ ਤਾਂ ਧੁੰਦ ਕਾਰਨ ਚਾਲਕ ਨੂੰ ਕੁਝ ਦਿਖਾਈ ਨਹੀਂ ਦਿੱਤਾ।

1

ਇਸ ਵਿਚਾਲੇ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਕਾਰ 'ਤੇ ਡਿੱਗ ਗਿਆ। ਇਸ ਕਾਰਨ ਕਿੰਨੂਆਂ ਨਾਲ ਭਰੇ ਟਰੱਕ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ। 

1

(For more news apart from truck full of kinnu overturned due fog on Jammu Amritsar National Highway Bombari Bypass in Gurdaspur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement