Punjab News : ਆਟੇ ਦੇ ਭਾਅ 'ਚ ਵਾਧੇ ਨਾਲ ਲੋਕਾਂ ਦੀ ਜ਼ਿੰਦਗੀ 'ਚ ਵਧਿਆ ਵਿੱਤੀ ਤਣਾਅ, 'ਆਪ' ਸਰਕਾਰ ਚੁੱਕੇ ਕਦਮ: ਬਾਜਵਾ 

By : BALJINDERK

Published : Jan 9, 2025, 7:51 pm IST
Updated : Jan 9, 2025, 7:51 pm IST
SHARE ARTICLE
ਆਗੂ ਪ੍ਰਤਾਪ ਸਿੰਘ ਬਾਜਵਾ
ਆਗੂ ਪ੍ਰਤਾਪ ਸਿੰਘ ਬਾਜਵਾ

Punjab News : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਦੀ ਮਹਿੰਗਾਈ ਨੂੰ ਘੱਟ ਕਰਨ ਦੇ ਕਦਮ ਚੁੱਕਣ ਲਈ ਜ਼ੋਰ ਦੇ ਕੇ ਕਿਹਾ

Punjab News  in Punjabi : ਆਟੇ ਦੇ ਭਾਅ ਹੋਏ ਭਾਰੀ ਵਾਧੇ ਤੋਂ ਬਾਅਦ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਦੀ ਮਹਿੰਗਾਈ ਨੂੰ ਘੱਟ ਕਰਨ ਦੇ ਕਦਮ ਚੁੱਕਣ ਲਈ ਜ਼ੋਰ ਦੇ ਕੇ ਕਿਹਾ। 

ਇਸ ਵਿੱਚ ਕੋਈ ਸ਼ੱਕ ਨਹੀਂ ਕਿ ਸੂਬੇ ਵਿੱਚ ਜਨਤਕ ਵੰਡ ਪ੍ਰਣਾਲੀ ਰਾਹੀਂ ਲਗਭਗ 1.54 ਕਰੋੜ ਲਾਭਪਾਤਰੀਆਂ ਨੂੰ ਕਣਕ ਦਿੱਤੀ ਜਾਂਦੀ ਹੈ, ਫਿਰ ਵੀ ਪੂਰੀ ਆਬਾਦੀ ਇਸ ਯੋਜਨਾ ਦੇ ਦਾਇਰੇ ਵਿੱਚ ਨਹੀਂ ਆਉਂਦੀ। ਇਸ ਦੌਰਾਨ, ਖ਼ਾਸ ਤੌਰ 'ਤੇ ਮੱਧ ਵਰਗ ਕਣਕ ਅਤੇ ਕਣਕ ਦੇ ਆਟੇ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਦਾ ਖ਼ਮਿਆਜ਼ਾ ਝੱਲ ਰਿਹਾ ਹੈ। ਬਾਜਵਾ ਨੇ ਕਿਹਾ ਕਿ ਅਜਿਹੀ ਨਾਜ਼ੁਕ ਸਥਿਤੀ 'ਚ ਉਨ੍ਹਾਂ ਲਈ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਲੋਕ ਇਸ ਸਮੇਂ 3600 ਤੋਂ 3700 ਰੁਪਏ ਪ੍ਰਤੀ ਕੁਇੰਟਲ ਕਣਕ ਦਾ ਆਟਾ ਖ਼ਰੀਦਣ ਲਈ ਮਜਬੂਰ ਹਨ ਪਰ ਆਉਣ ਵਾਲੇ ਦਿਨਾਂ ਵਿੱਚ ਇਸ ਦੇ 3800 ਰੁਪਏ ਪ੍ਰਤੀ ਕੁਇੰਟਲ ਤੱਕ ਜਾਣ ਦੀ ਉਮੀਦ ਹੈ। ਪਿਛਲੇ ਸਾਲ ਮਈ 'ਚ ਕਣਕ ਦਾ ਆਟਾ 2650 ਰੁਪਏ 'ਚ ਮਿਲਦਾ ਸੀ। ਕਣਕ ਦੀਆਂ ਕੀਮਤਾਂ ਵਿਚ ਅਚਾਨਕ ਵਾਧੇ ਨਾਲ ਕਣਕ ਤੋਂ ਬਣੀਆਂ ਚੀਜ਼ਾਂ ਜਿਵੇਂ ਕਿ ਬੈੱਡ, ਬਿਸਕੁਟ ਅਤੇ ਹੋਰ ਬੇਕਰੀ ਉਤਪਾਦ ਖਪਤਕਾਰਾਂ ਦੀ ਪਹੁੰਚ ਤੋਂ ਬਾਹਰ ਹੋਰ ਗਏ ਹਨ। 

ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਸਮੇਤ ਸਰਕਾਰੀ ਮਸ਼ੀਨਰੀ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਇਸ ਗੱਲ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਕੀ ਜਮਾਂਖੋਰ ਸਥਿਤੀ ਨੂੰ ਵਿਗਾੜ ਤਾਂ ਨਹੀਂ ਰਹੇ। ਸਰਕਾਰ ਨੂੰ ਲੋਕਾਂ ਦੇ ਜੀਵਨ ਵਿੱਚ ਆਏ ਵਿੱਤੀ ਤਣਾਅ ਨੂੰ ਘੱਟ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ। ਸਰਕਾਰ ਨੂੰ ਲੋਕਾਂ ਦੇ ਜੀਵਨ ਵਿੱਚ ਵਿੱਤੀ ਤਣਾਅ ਨੂੰ ਘੱਟ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ। 

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਸਿਰਫ਼ ਕਣਕ ਦੇ ਆਟੇ ਨੇ ਹੀ ਮੱਧ ਵਰਗ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਨੂੰ ਤਣਾਅਪੂਰਨ ਨਹੀਂ ਬਣਾਇਆ ਹੈ, ਬਲਕਿ ਸਬਜ਼ੀਆਂ ਅਤੇ ਦਾਲਾਂ ਸਮੇਤ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਵਧਦੀ ਮਹਿੰਗਾਈ ਨੇ ਵੀ ਜੀਵਨ ਨੂੰ ਅਸਥਿਰ ਕਰ ਦਿੱਤਾ ਹੈ।

(For more news apart from With increase in price flour, financial stress has increased in people lives, 'AAP' government has taken steps : Bajwa News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement