
Fazilka News: ਜ਼ਖ਼ਮੀਆਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਕਰਵਾਇਆ ਗਿਆ ਦਾਖ਼ਲ
Women fought each other at the funeral of grandmother in Fazilka: ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਵਿਚ ਇਕ ਔਰਤ ਦੀ ਮੌਤ ਹੋ ਗਈ, ਜਿਸ ਦੇ ਅੰਤਿਮ ਸਸਕਾਰ ਦੌਰਾਨ ਲੜਾਈ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਜਿਸ ਦੌਰਾਨ ਤਿੰਨ ਔਰਤਾਂ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦਿਆਂ ਜ਼ਖ਼ਮੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਘੱਲੂ ਦੀ ਰਹਿਣ ਵਾਲੀ ਉਸ ਦੀ ਨਾਨੀ ਸ਼ਾਂਤੀ ਦੇਵੀ ਦਾ ਦਿਹਾਂਤ ਹੋ ਗਿਆ। ਜਿਸ ਦੀ ਸੂਚਨਾ ਮਿਲਦਿਆਂ ਹੀ ਉਹ ਆਪਣੇ ਪਰਿਵਾਰ ਸਮੇਤ ਰਾਜਸਥਾਨ ਤੋਂ ਉਸ ਦੇ ਅੰਤਿਮ ਸਸਕਾਰ ਲਈ ਪੰਜਾਬ ਦੇ ਪਿੰਡ ਘੱਲੂ ਪੁੱਜੇ ਸਨ ਅਤੇ ਮ੍ਰਿਤਕ ਔਰਤ ਦੀ ਲਾਸ਼ ਨੂੰ ਅੰਤਿਮ ਸਸਕਾਰ ਕਰਨ ਲਈ ਅਬੋਹਰ ਲਿਜਾਇਆ ਜਾ ਰਿਹਾ ਸੀ, ਜਿਸ ਨੂੰ ਲੈ ਕੇ ਔਰਤਾਂ 'ਚ ਘਰ ਵਿੱਚ ਲੜਾਈ ਹੋ ਗਈ।
ਇਸ ਦੌਰਾਨ ਉਹ ਮੌਕੇ 'ਤੇ ਮੌਜੂਦ ਸੀ, ਜਿਸ ਨੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਦੋਸ਼ ਲਾਇਆ ਕਿ ਇਕ ਔਰਤ ਕੁਝ ਲੋਕਾਂ ਨਾਲ ਆਈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ।
ਰਾਜੇਸ਼ ਕੁਮਾਰ ਨੇ ਦੋਸ਼ ਲਾਇਆ ਕਿ ਇਸ ਦੌਰਾਨ ਉਸ ਦੀ ਪਤਨੀ, ਉਸ ਦੀ ਮਾਂ ਅਤੇ ਉਸ ਦੀ ਮਾਸੀ ਦੀ ਕੁੱਟਮਾਰ ਕੀਤੀ ਗਈ, ਜਿਨ੍ਹਾਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਚਾਰੋਂ ਵਿਅਕਤੀ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ, ਜਦੋਂਕਿ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ। ਜਿਸ ਦੇ ਸਿਰ ਵਿੱਚ ਟਾਂਕੇ ਲੱਗੇ ਹਨ, ਫ਼ਿਲਹਾਲ ਡਾਕਟਰ ਪੁਲਿਸ ਨੂੰ ਸੂਚਿਤ ਕਰ ਰਹੇ ਹਨ।