ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ
ਚੰਡੀਗੜ੍ਹ: ਅੱਜ ਪੰਜਾਬ ਕੈਬਨਿਟ ਵੱਲੋਂ ਅਹਿਮ ਫ਼ੈਸਲੇ ਲਏ ਗਏ ਹਨ। ਪੰਜਾਬ ਸਰਕਾਰ ਨੇ ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਲਜ ਦੇ 93 ਸਟਾਫ਼ ਮੈਂਬਰਾਂ ਨੂੰ ਹੋਰਨਾਂ ਵਿਭਾਗਾਂ 'ਚ ਐਡਜਸਟ ਕੀਤਾ ਜਾਵੇਗਾ। ਪਹਿਲੀ ਵਾਰ ਵਿਚ 100 ਸੀਟਾਂ ਅਲਾਟ ਕੀਤੀਆਂ ਜਾਣਗੀਆਂ। 50 ਸੀਟਾਂ ਪੰਜਾਬ ਸਰਕਾਰ ਅਤੇ 50 ਸੀਟਾਂ ਘੱਟ ਗਿਣਤੀ ਦੇ ਹਿੱਸੇ ਆਉਣਗੀਆਂ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ 2026 ਨੂੰ ਮਨਜ਼ੂਰੀ ਦਿੱਤੀ ਗਈ ਹੈ।
