ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮੌਕੇ ਵਿਜੀਲੈਂਸ ਦੇ ਕੰਮ ’ਚ ਵਿਘਨ ਪਾਉਣ ਦਾ ਦੋਸ਼
ਅੰਮ੍ਰਿਤਸਰ: ਬਿਕਰਮ ਸਿੰਘ ਮਜੀਠੀਆ ਦੇ ਸੇਵਾਦਾਰ ਦਵਿੰਦਰ ਵੇਰਕਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਵਿੰਦਰ ਵੇਰਕਾ ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਪਿਛਲੇ ਕਈ ਸਾਲਾਂ ਤੋਂ ਸੇਵਾਦਾਰ ਵਜੋਂ ਸੇਵਾ ਨਿਭਾ ਰਿਹਾ ਸੀ। ਪੁਲਿਸ ਨੇ ਦਵਿੰਦਰ ਵੇਰਕਾ ਨੂੰ ਅਦਾਲਤ ’ਚ ਪੇਸ਼ ਕਰ ਕੇ ਉਸ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਦਵਿੰਦਰ ਵੇਰਕਾ ’ਤੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮੌਕੇ ਵਿਜੀਲੈਂਸ ਦੇ ਕੰਮ ’ਚ ਵਿਘਨ ਪਾਉਣ ਦਾ ਦੋਸ਼ ਹੈ।
