
ਪੰਜਾਬ ਦੇ ਅਜਨਾਲਾ ਸ਼ਹਿਰ 'ਚ ਇਨਕਮ ਟੈਕਸ ਅਧਿਕਾਰੀਆਂ ਵਲੋਂ ਟੀਮਾਂ ਬਣਾ ਕੇ ਘੱਟ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਦੇ ਵਿਰੁੱਧ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ ਗਈ ...
ਅਜਨਾਲਾ :- ਪੰਜਾਬ ਦੇ ਅਜਨਾਲਾ ਸ਼ਹਿਰ 'ਚ ਇਨਕਮ ਟੈਕਸ ਅਧਿਕਾਰੀਆਂ ਵਲੋਂ ਟੀਮਾਂ ਬਣਾ ਕੇ ਘੱਟ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਦੇ ਵਿਰੁੱਧ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਵੱਡੇ ਦੁਕਾਨਦਾਰਾਂ ਤੇ ਸ਼ਿਕੰਜਾ ਕਸਿਆ ਗਿਆ। ਇਸ ਛਾਪੇਮਾਰੀ ਦੌਰਾਨ ਅਜਨਾਲਾ ਬਜ਼ਾਰ 'ਚ ਕੁਝ ਦੁਕਾਨਦਾਰਾਂ 'ਚ ਹੜਕੰਪ ਮੱਚ ਗਿਆ ਅਤੇ ਕੁਝ ਦੁਕਾਨਦਾਰ ਅਪਣੀਆਂ ਦੁਕਾਨਾਂ ਬੰਦ ਕਰਕੇ ਹੀ ਭੱਜ ਗਏ।
Ajnala Income Tax Department Raid
ਇਸ ਮੌਕੇ ਛਾਪੇਮਾਰੀ ਕਰਨ ਆਏ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਜਿਨ੍ਹਾਂ ਦੁਕਾਨਦਾਰਾਂ ਦੁਆਰਾ ਟੈਕਸ ਵਿਚ ਘੱਟ ਇਨਕਮ ਸ਼ੋਅ ਕੀਤੀ ਜਾ ਰਹੀ ਹੈ, ਉਹਨਾਂ ਦੁਕਾਨਾਂ 'ਤੇ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਜਾ ਰਹੀ ਇਹ ਜਾਂਚ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਵੀ ਜਾਰੀ ਰਹੀ ਹੈ।
ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਵੱਲੋਂ ਮੈਡਮ ਸ਼ਿਵਾਨੀ ਬਾਂਸਲ ਦੀ ਅਗਵਾਈ ਵਿਚ ਬਣੀਆਂ ਵੱਖ-ਵੱਖ ਟੀਮਾਂ ਨੇ ਸ਼ਹਿਰ ਦੀਆਂ ਨਾਮਵਰ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਦੁਕਾਨਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ ਹੈ। ਇਸ ਮੌਕੇ ਇਨਕਮ ਟੈਕਸ ਅਫਸਰ ਮੈਡਮ ਪ੍ਰਵੀਨ ਬੱਤਰਾ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ 'ਚ ਛਾਪੇਮਾਰੀ ਕਰਕੇ ਕਈ ਦੁਕਾਨਾਂ ਦੇ ਰਿਕਾਰਡ ਅਤੇ ਸਟਾਕ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਹਲੇ ਜਾਂਚ ਜਾਰੀ ਹੈ ਅਤੇ ਜਾਂਚ ਤੋਂ ਬਾਅਦ ਹੀ ਇਸ ਬਾਰੇ ਸਾਰੀ ਜਾਣਕਾਰੀ ਦਿੱਤੀ ਜਾਵੇਗੀ।