ਨਵੇਂ ਡੀ.ਜੀ.ਪੀ. ਨੇ ਮੰਤਰੀ ਮੰਡਲ ਕੋਲ ਜਾਣ-ਪਛਾਣ ਕਰਵਾਈ
Published : Feb 9, 2019, 4:44 pm IST
Updated : Feb 9, 2019, 4:44 pm IST
SHARE ARTICLE
Dinkar Gupta DGP of Punjab meets CM
Dinkar Gupta DGP of Punjab meets CM

ਪੰਜਾਬ ਦੇ ਨਵੇਂ ਪੁਲਿਸ ਮੁਖੀ ਦਿਨਕਰ ਗੁਪਤਾ ਨੇ ਅੱਜ ਸਰਕਾਰ ਨੂੰ ਭਰੋਸਾ ਦਿਤਾ ਕਿ ਸੂਬੇ ਵਿਚ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਲਈ ਉਹ ਹਰ ਸੰਭਵ....

ਚੰਡੀਗੜ੍ਹ (ਨੀਲ) : ਪੰਜਾਬ ਦੇ ਨਵੇਂ ਪੁਲਿਸ ਮੁਖੀ ਦਿਨਕਰ ਗੁਪਤਾ ਨੇ ਅੱਜ ਸਰਕਾਰ ਨੂੰ ਭਰੋਸਾ ਦਿਤਾ ਕਿ ਸੂਬੇ ਵਿਚ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਲਈ ਉਹ ਹਰ ਸੰਭਵ ਕਦਮ ਚੁੱਕਣਗੇ। ਡੀ.ਜੀ.ਪੀ. ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਕੋਲ ਰਸਮੀ ਤੌਰ 'ਤੇ ਅਪਣੀ ਜਾਣ-ਪਛਾਣ ਕਰਵਾਉਂਦਿਆਂ ਕਿਹਾ ਕਿ ਉਹ ਸਾਬਕਾ ਅਧਿਕਾਰੀ ਸੁਰੇਸ਼ ਅਰੋੜਾ ਵਲੋਂ ਪੇਸ਼ੇਵਰ ਤੌਰ 'ਤੇ ਤੈਅ ਕੀਤੇ ਉਚ ਮਿਆਰ ਨੂੰ ਕਾਇਮ ਰਖਣਗੇ ਅਤੇ ਸਾਰਿਆਂ ਲਈ ਨਿਰਪੱਖ ਪੁਲਿਸ ਪ੍ਰਬੰਧ ਯਕੀਨੀ ਬਣਾਉਣਗੇ।

ਇਸ ਮੌਕੇ ਮੰਤਰੀ ਮੰਡਲ ਨੇ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਅਗਵਾਈ ਵਿਚ ਪੁਲਿਸ ਫ਼ੋਰਸ ਨੇ ਅਪਰਾਧ ਨੂੰ ਕੰਟਰੋਲ ਕਰਨ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਸਮੇਤ ਵੱਡੀ ਮੱਲਾਂ ਮਾਰੀਆਂ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਸੂਬੇ ਦੀ ਪੁਲਿਸ ਫ਼ੋਰਸ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਵਿਚ ਸ਼ਾਨਦਾਰ ਢੰਗ ਕੰਮ ਕਰ ਰਹੀ ਹੈ ਪਰ ਉਚ ਮਿਆਰੀ ਉਤਪਾਦਕਤਾ ਮੁਤਾਬਕ ਹੋਰ ਪ੍ਰਭਾਵੀ ਬਣਾਉਣ ਦੀ ਲੋੜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement