
ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ....
ਚੰਡੀਗੜ੍ਹ : ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਪ੍ਰੋਗਰਾਮ ਇਸ ਢੰਗ ਨਾਲ ਬਣਾਇਆ ਗਿਆ ਹੈ ਕਿ ਪੰਚਾਂ ਸਰਪੰਚਾਂ ਨੂੰ ਪੰਚਾਇਤ ਦਾ ਰੀਕਾਰਡ ਰੱਖਣ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਿੰਡਾਂ ਦਾ ਵਿਉਂਤਬੱਧ ਵਿਕਾਸ ਕਰਨ ਸਬੰਧੀ ਸਿਖਲਾਈ ਦਿਤੀ ਜਾਵੇਗੀ। ਉਨ੍ਹਾਂ ਵਿਭਾਗ ਨੂੰ ਕਿਹਾ ਹੈ ਕਿ ਇਸ ਟਰੇਨਿਗ ਪ੍ਰੋਗਰਾਮ ਵਿਚ ਪੰਚਾਂ ਅਤੇ ਸਰਪੰਚਾਂ ਦੀ 100 ਫ਼ੀ ਸਦੀ ਹਾਜ਼ਰੀ ਯਕੀਨੀ ਬਣਾਉਣ।